ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨਾਲ ਸਬੰਧਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕੀਤਾ

07:43 AM Jul 09, 2023 IST

ਨਵੀਂ ਦਿੱਲੀ, 8 ਜੁਲਾਈ
ਸੁਪਰੀਮ ਕੋਰਟ ਨੇ ਦੇਸ਼ ਵਿੱਚ ਸੜਕ ਸੁਰੱਖਿਆ ਨਾਲ ਸਬੰਧਤ ਮੁੱਦੇ ’ਤੇ ਦਾਖ਼ਲ ਇਕ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਜਿਨ੍ਹਾਂ ਰਾਹਤਾਂ ਦੀ ਅਪੀਲ ਕੀਤੀ ਗਈ ਹੈ ਉਹ ਐਨੀਆਂ ਵਿਆਪਕ ਹਨ ਕਿ ਉਨ੍ਹਾਂ ਨੂੰ ਨਿਆਂਇਕ ਤੌਰ ’ਤੇ ਪਟੀਸ਼ਨ ’ਚ ਨਹੀਂ ਦਿੱਤਾ ਜਾ ਸਕਦਾ ਹੈ।
ਜਸਟਿਸ ਐੱਸ.ਕੇ. ਕੌਲ ਅਤੇ ਜਸਟਿਸ ਸੁਧਾਂਸ਼ੂ ਧੁਲੀਆ ਦੇ ਬੈਂਚ ਨੇ ਕਿਹਾ ਕਿ ਪਟੀਸ਼ਨ ਵਿੱਚ ਉਠਾਏ ਗਏ ਜ਼ਿਆਦਾਤਰ ਮੁੱਦੇ ਤਾਮਿਲਨਾਡੂ ਨਾਲ ਸਬੰਧਤ ਹਨ, ੲਿਸ ਵਾਸਤੇ ਪਟੀਸ਼ਨਰ ਰਾਹਤ ਵਾਸਤੇ ਸੂਬੇ ਦੇ ਹਾਈ ਕੋਰਟ ਵਿੱਚ ਪਹੁੰਚ ਕਰ ਸਕਦਾ ਹੈ। ਪਟੀਸ਼ਨਰ ਦੱਖਣੀ ਸੂਬੇ ਦਾ ਵਸਨੀਕ ਹੈ। ਉਸ ਨੇ ਬੈਂਚ ਨੂੰ ਦੱਸਿਆ ਕਿ ਉਸ ਦੀ ਪਟੀਸ਼ਨ ਸੜਕ ਸੁਰੱਖਿਆ ਬਾਰੇ ਹੈ ਅਤੇ ਦੇਸ਼ ਵਿੱਚ ਹਰ ਸਾਲ ਪੰਜ ਲੱਖ ਤੋਂ ਜ਼ਿਆਦਾ ਹਾਦਸੇ ਹੁੰਦੇ ਹਨ। ਪਟੀਸ਼ਨਰ ਨੇ ਕਿਹਾ ਕਿ ਸੜਕ ਹਾਦਸਿਆਂ ਦੇ ਮਾਮਲੇ ਵਿੱਚ ਕਿਸੇ ਨੂੰ ਇਕ ਹੀ ਜਗ੍ਹਾ ’ਤੇ ਹੱਲ ਨਹੀਂ ਮਿਲਦਾ ਹੈ। ਇਸ ’ਤੇ ਬੈਂਚ ਨੇ ਕਿਹਾ, ‘‘ਤੁਹਾਡਾ ਉਦੇਸ਼ ਵਧੀਆ ਹੋ ਸਕਦਾ ਹੈ ਪਰ ਇਹ ਉਪਾਅ ਐਨੇ ਵਿਆਪਕ ਹਨ ਕਿ ਉਨ੍ਹਾਂ ਨੂੰ ਨਿਆਂਇਕ ਤੌਰ ’ਤੇ ਇਕ ਪਟੀਸ਼ਨ ’ਚ ਨਹੀਂ ਦਿੱਤਾ ਜਾ ਸਕਦਾ ਹੈ।’’
ਪਟੀਸ਼ਨ ਦਾ ਨਿਬੇੜਾ ਕਰਦਿਆਂ ਬੈਂਚ ਨੇ ਕਿਹਾ ਕਿ ਜੇਕਰ ਪਟੀਸ਼ਨਰ ਤਾਮਿਲਨਾਡੂ ਲਈ ਖ਼ਾਸ ਤੌਰ ’ਤੇ ਕੁਝ ਰਾਹਤ ਚਾਹੁੰਦਾ ਹੈ ਤਾਂ ਉਹ ਉੱਥੋਂ ਦੇ ਹਾਈ ਕੋਰਟ ’ਚ ਪਹੁੰਚ ਕਰ ਸਕਦਾ ਹੈ। -ਪੀਟੀਆਈ

Advertisement

Advertisement
Tags :
ਇਨਕਾਰਸਬੰਧਤਸੁਣਵਾਈਸੁਪਰੀਮਸੁਰੱਖਿਆਕੀਤਾਕੋਰਟਪਟੀਸ਼ਨ
Advertisement