ਸੁਪਰੀਮ ਕੋਰਟ ਵੱਲੋਂ ਪਟਾਕਿਆਂ ’ਤੇ ਪਾਬੰਦੀ ਵਾਲੇ ਫ਼ੈਸਲੇ ’ਚ ਦਖ਼ਲ ਤੋਂ ਇਨਕਾਰ
08:43 AM Sep 14, 2023 IST
ਨਵੀਂ ਦਿੱਲੀ (ਪੱਤਰ ਪ੍ਰੇਰਕ): ਸੁਪਰੀਮ ਕੋਰਟ ਨੇ ਅੱਜ ਕੌਮੀ ਰਾਜਧਾਨੀ ਵਿੱਚ ਪਟਾਕਿਆਂ ਦੇ ਨਿਰਮਾਣ, ਸਟੋਰੇਜ, ਵਿਕਰੀ ਅਤੇ ਫੂਕਣ ’ਤੇ ਪਾਬੰਦੀ ਲਗਾਉਣ ਵਾਲੇ ਦਿੱਲੀ ਸਰਕਾਰ ਦੇ ਫੈਸਲੇ ’ਤੇ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਭਾਜਪਾ ਦੇ ਲੋਕ ਸਭਾ ਮੈਂਬਰ ਮਨੋਜ ਤਿਵਾਰੀ ਨੇ ਜਸਟਿਸ ਏਐੱਸ ਬੋਪੰਨਾ ਅਤੇ ਐੱਮਐੱਮ ਸੁੰਦਰੇਸ਼ ਦੀ ਬੈਂਚ ਨੂੰ ਦੱਸਿਆ ਕਿ ਅਦਾਲਤ ਵੱਲੋਂ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦੇ ਬਾਵਜੂਦ ਪਟਾਕਿਆਂ ’ਤੇ ਵਿਆਪਕ ਪਾਬੰਦੀ ਲਗਾਈ ਗਈ ਹੈ। ਬੈਂਚ ਨੇ ਤਿਵਾੜੀ ਦੇ ਵਕੀਲ ਨੂੰ ਕਿਹਾ ਕਿ ਇਸ ਫ਼ੈਸਲੇ ਵਿੱਚ ਅਸੀਂ ਦਖਲ ਨਹੀਂ ਦੇ ਸਕਦੇ, ਜਿੱਥੇ ਸਰਕਾਰ ਨੇ ਪਟਾਕਿਆਂ ’ਤੇ ਪਾਬੰਦੀ ਲਗਾਈ ਹੈ, ਇਸ ਦਾ ਮਤਲਬ ਇਹੀ ਹੈ ਕਿ ਲੋਕਾਂ ਦੀ ਸਿਹਤ ਮਹੱਤਵਪੂਰਨ ਹੈ। ਜੇਕਰ ਤੁਸੀਂ ਪਟਾਕੇ ਚਲਾਉਣਾ ਚਾਹੁੰਦੇ ਹੋ ਤਾਂ ਉਨ੍ਹਾਂ ਰਾਜਾਂ ਵਿੱਚ ਜਾਓ, ਜਿੱਥੇ ਕੋਈ ਪਾਬੰਦੀ ਨਹੀਂ ਹੈ।’’ ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਵੱਲੋਂ ਬੀਤੇ ਦਿਨੀਂ ਸਰਦੀ ਸੀਜ਼ਨ ਤੋਂ ਪਹਿਲਾਂ ਹੀ ਪਟਾਕਿਆਂ ਬਾਰੇ ਸਖ਼ਤ ਫ਼ੈਸਲੇ ਲਏ ਗਏ ਸਨ।
Advertisement
Advertisement