ਸੁਪਰੀਮ ਕੋਰਟ ਨੇ ਨੀਟ-ਯੂਜੀ ਦੀ ਕੌਂਸਲਿੰਗ ਰੋਕਣ ਤੋਂ ਇਨਕਾਰ ਕੀਤਾ
02:47 PM Jun 21, 2024 IST
Advertisement
ਨਵੀਂ ਦਿੱਲੀ, 21 ਜੂਨ
ਸੁਪਰੀਮ ਕੋਰਟ ਨੇ ਅੱਜ ਕੌਮੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਨੀਟ-ਯੂਜੀ) 2024 ਵਿਚ ਕੌਂਸਲਿੰਗ ਦੀ ਪ੍ਰਕਿਰਿਆ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕੌਮੀ ਪ੍ਰੀਖਿਆ ਏਜੰਸੀ (ਐੱਨਟੀਏ) ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦੇ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਐੱਸਵੀਐੱਨ ਭੱਟੀ ਦੇ ਛੁੱਟੀ ਵਾਲੇ ਬੈਂਚ ਨੇ ਨਵੀਂਆਂ ਪਟੀਸ਼ਨਾਂ ਨੂੰ ਲਟਕਦੀਆਂ ਪਟੀਸ਼ਨਾਂ ਦੇ ਨਾਲ ਜੋੜ ਦਿੱਤਾ ਤੇ ਉਨ੍ਹਾਂ ਨੂੰ 8 ਜੁਲਾਈ ਨੂੰ ਸੁਣਵਾਈ ਲਈ ਪਾ ਦਿੱਤਾ ਹੈ।
Advertisement
Advertisement