ਸੁਪਰੀਮ ਕੋਰਟ ਵੱਲੋਂ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਅਰਜ਼ੀ ਖਾਰਜ
06:56 AM Nov 12, 2024 IST
Advertisement
ਨਵੀਂ ਦਿੱਲੀ, 11 ਨਵੰਬਰ
ਸੁਪਰੀਮ ਕੋਰਟ ਨੇ ਜਨਤਾ ਦਲ (ਐੱਸ) ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਦੀ ਜ਼ਮਾਨਤ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਪ੍ਰਜਵਲ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ ਅਰਜ਼ੀ ਰੱਦ ਕਰਦਿਆਂ ਇਸ ਦਾ ਨੋਟਿਸ ਲਿਆ ਕਿ ਰੇਵੰਨਾ ਬਹੁਤ ਹੀ ਪ੍ਰਭਾਵਸ਼ਾਲੀ ਵਿਅਕਤੀ ਹੈ। ਰੇਵੰਨਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਇਸ ਮਾਮਲੇ ’ਚ ਚਾਰਜਸ਼ੀਟ ਦਾਖ਼ਲ ਕੀਤੀ ਜਾ ਚੁੱਕੀ ਹੈ ਅਤੇ ਮੁੱਢਲੀ ਸ਼ਿਕਾਇਤ ’ਚ ਧਾਰਾ 376 ਦਾ ਕੋਈ ਜ਼ਿਕਰ ਨਹੀਂ ਹੈ। ਬੈਂਚ ਨੇ ਕਿਹਾ ਕਿ ਉਹ ਕਰਨਾਟਕ ਹਾਈ ਕੋਰਟ ਵੱਲੋਂ 21 ਅਕਤੂਬਰ ਨੂੰ ਪ੍ਰਜਵਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕੀਤੇ ਜਾਣ ਦੇ ਫ਼ੈਸਲੇ ’ਚ ਦਖ਼ਲ ਨਹੀਂ ਦੇ ਸਕਦਾ ਹੈ। -ਪੀਟੀਆਈ
Advertisement
Advertisement
Advertisement