For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰਕੇ ਤੁਰੰਤ ਆਤਮ-ਸਮਰਪਣ ਕਰਨ ਦਾ ਹੁਕਮ ਦਿੱਤਾ

12:17 PM Mar 18, 2024 IST
ਸੁਪਰੀਮ ਕੋਰਟ ਨੇ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰਕੇ ਤੁਰੰਤ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ
Advertisement

ਨਵੀਂ ਦਿੱਲੀ, 18 ਮਾਰਚ
ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤਿੰਦਰ ਜੈਨ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੇ ਬੈਂਚ ਨੇ ਜੈਨ ਨੂੰ ਤੁਰੰਤ ਆਤਮ ਸਮਰਪਣ ਕਰਨ ਲਈ ਕਿਹਾ। ਜੈਨ ਫਿਲਹਾਲ ਅੰਤਰਿਮ ਜ਼ਮਾਨਤ 'ਤੇ ਬਾਹਰ ਹੈ। ਅਦਾਲਤ ਨੇ ਜੈਨ ਦੇ ਵਕੀਲ ਦੀ ਉਸ ਦੇ ਮੁਵੱਕਿਲ ਨੂੰ ਆਤਮ ਸਮਰਪਣ ਕਰਨ ਲਈ ਹਫ਼ਤੇ ਦਾ ਸਮਾਂ ਦੇਣ ਦੀ ਜ਼ੁਬਾਨੀ ਬੇਨਤੀ ਨੂੰ ਰੱਦ ਕਰ ਦਿੱਤਾ।

Advertisement

Advertisement
Author Image

Advertisement
Advertisement
×