ਸੁਪਰੀਮ ਕੋਰਟ ਨੇ ਰਾਮਦੇਵ, ਬਾਲਕ੍ਰਿਸ਼ਨ ਤੇ ਪਤੰਜਲੀ ਨੂੰ ਜਾਰੀ ਮਾਣਹਾਨੀ ਨੋਟਿਸ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ
01:02 PM May 14, 2024 IST
ਨਵੀਂ ਦਿੱਲੀ, 14 ਮਈ
ਸੁਪਰੀਮ ਕੋਰਟ ਨੇ ਭਰਮਾਊ ਇਸ਼ਤਿਹਾਰਬਾਜ਼ੀ ਮਾਮਲੇ ਵਿੱਚ ਯੋਗਗੁਰੂ ਰਾਮਦੇਵ, ਉਨ੍ਹਾਂ ਦੇ ਸਹਿਯੋਗੀ ਬਾਲਕ੍ਰਿਸ਼ਨ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਨੂੰ ਜਾਰੀ ਕੀਤੇ ਮਾਣਹਾਨੀ ਨੋਟਿਸ 'ਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਪਤੰਜਲੀ ਵੱਲੋਂ ਪੇਸ਼ ਹੋਏ ਵਕੀਲ ਨੇ ਕੰਪਨੀ ਦੇ ਤਿੰਨ ਉਤਪਾਦਾਂ ਦੇ ਇਸ਼ਤਿਹਾਰ ਵਾਪਸ ਲੈਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਵੇਰਵਾ ਦੇਣ ਲਈ ਹਲਫ਼ਨਾਮਾ ਦਾਇਰ ਕਰਨ ਲਈ ਸਮਾਂ ਮੰਗਿਆ ਹੈ। ਇਨ੍ਹਾਂ ਤਿੰਨਾਂ ਉਤਪਾਦਾਂ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਗਿਆ ਹੈ। ਬੈਂਚ ਨੇ ਕਿਹਾ ਕਿ ਤਿੰਨ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕੀਤਾ ਜਾਵੇ।
Advertisement
Advertisement