ਸੁਪਰੀਮ ਕੋਰਟ ਨੇ ਓਲੀ ਦੀ ਨਿਯੁਕਤੀ ਖ਼ਿਲਾਫ਼ ਪਟੀਸ਼ਨ ਸੰਵਿਧਾਨਕ ਬੈਂਚ ਕੋਲ ਭੇਜੀ
09:14 PM Jul 21, 2024 IST
Advertisement
ਕਾਠਮੰਡੂ, 21 ਜੁਲਾਈ
ਨੇਪਾਲ ਦੀ ਸੁਪਰੀਮ ਕੋਰਟ ਨੇ ਅੱਜ ਕੇਪੀ ਸ਼ਰਮਾ ਓਲੀ ਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਹੈ ਜਿਸ ਵਿੱਚ ਗੰਭੀਰ ਸੰਵਿਧਾਨਕ ਵਿਆਖਿਆ ਦੀ ਲੋੜ ਦਾ ਹਵਾਲਾ ਦਿੱਤਾ ਗਿਆ। ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਇਸ ਹਫ਼ਤੇ ਦੇ ਸ਼ੁਰੂ ਵਿੱਚ ਸਹੁੰ ਚੁੱਕੀ ਸੀ ਤੇ ਅੱਜ ਸੰਸਦ ਵਿੱਚ ਭਰੋਸੇ ਦਾ ਵੋਟ ਹਾਸਲ ਕੀਤਾ। ਕਮਿਊਨਿਸਟ ਆਗੂ ਦੇ ਸਹੁੰ ਚੁੱਕਣ ਦੇ ਕੁਝ ਘੰਟਿਆਂ ਦੇ ਅੰਦਰ ਹੀ ਤਿੰਨ ਵਕੀਲਾਂ-ਦੀਪਕ ਅਧਿਕਾਰੀ, ਖਗੇਂਦਰ ਪ੍ਰਸਾਦ ਛਾਪਾਗਾਇਨ ਅਤੇ ਸ਼ੈਲੇਂਦਰ ਕੁਮਾਰ ਗੁਪਤਾ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਿਸ ਵਿੱਚ ਦਲੀਲ ਦਿੱਤੀ ਗਈ ਕਿ ਬਜ਼ੁਰਗ ਕਮਿਊਨਿਸਟ ਆਗੂ ਦੀ ਨਿਯੁਕਤੀ ਗੈਰ-ਸੰਵਿਧਾਨਕ ਸੀ। ਪੀਟੀਆਈ
Advertisement
Advertisement
Advertisement