For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੇ ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ

07:24 AM Sep 28, 2024 IST
ਸੁਪਰੀਮ ਕੋਰਟ ਨੇ ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ
Advertisement

ਨਵੀਂ ਦਿੱਲੀ, 27 ਸਤੰਬਰ
ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਬੱਬਰ ਖਾਲਸਾ ਦਹਿਸ਼ਤਗਰਦ ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ੍ਹ ’ਚੋਂ ਪੰਜਾਬ ਦੀ ਕਿਸੇ ਵੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ ’ਤੇ ਕੇਂਦਰ ਤੇ ਹੋਰਨਾਂ ਤੋਂ ਜਵਾਬ ਮੰਗ ਲਿਆ ਹੈ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ ਅਤੇ ਦਿੱਲੀ ਤੇ ਪੰਜਾਬ ਦੀਆਂ ਸਰਕਾਰਾਂ ਨੂੰ ਨੋੋਟਿਸ ਜਾਰੀ ਕੀਤਾ ਹੈ। ਹਵਾਰਾ, 31 ਅਗਸਤ 1995 ਨੂੰ ਚੰਡੀਗੜ੍ਹ ਵਿਚ ਸਿਵਲ ਸਕੱਤਰੇਤ ਦੇ ਮੁੱਖ ਦਾਖਲਾ ਗੇਟ ’ਤੇ ਹੋਏ ਧਮਾਕੇ ਵਿਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰਨਾਂ ਦੀ ਹੱਤਿਆ ਦੇ ਦੋਸ਼ ਵਿਚ ਬਾਕੀ ਰਹਿੰਦੀ ਜ਼ਿੰਦਗੀ ਤੱਕ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ 22 ਜਨਵਰੀ 2004 ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ’ਚੋਂ ਸੁਰੰਗ ਪੁੱਟ ਕੇ ਭੱਜਣ (ਹਾਲਾਂਕਿ ਮਗਰੋਂ ਹਵਾਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ) ਦੀ ਘਟਨਾ ਨੂੰ ਛੱਡ ਦੇਈਏ ਤਾਂ ਜੇਲ੍ਹ ਵਿਚ ਹਵਾਰਾ ਦਾ ਰਵੱਈਆ ਠੀਕ ਰਿਹਾ ਹੈ। ਬੈਂਚ ਨੇ ਹਵਾਰਾ ਵੱਲੋਂ ਪੇਸ਼ ਸੀਨੀਅਰ ਵਕੀਲ ਕੋਲਿਨ ਗੌਂਸਾਲਵੇਸ ਨੂੰ ਸਵਾਲ ਕੀਤਾ, ‘ਤੁਸੀਂ (ਹਵਾਰਾ) ਸੁਰੰਗ ਪੁੱਟਣ ਵਿਚ ਸਫ਼ਲ ਕਿਵੇਂ ਰਹੇ।’ ਇਸ ’ਤੇ ਗੌਂਸਾਲਵੇਸ ਨੇ ਕਿਹਾ, ‘ਅੱਜ ਉਸ ਘਟਨਾ (ਧਮਾਕੇ) ਨੂੰ 30 ਸਾਲ ਹੋ ਗਏ ਹਨ ਤੇ ਜੇਲ੍ਹ ਤੋੜ ਕੇ ਭੱਜਣ ਦੀ ਘਟਨਾ ਨੂੰ 20 ਸਾਲ।’ ਬੈਂਚ ਨੇ ਸਾਰੀਆਂ ਸਬੰਧਤ ਧਿਰਾਂ ਨੂੰ ਨੋਟਿਸ ਜਾਰੀ ਕਰਦੇ ਹੋਏ, ਕੇਸ ਦੀ ਅਗਲੀ ਸੁਣਵਾਈ 4 ਹਫ਼ਤਿਆਂ ਬਾਅਦ ਨਿਰਧਾਰਿਤ ਕਰ ਦਿੱਤੀ। ਵਕੀਲ ਸੱਤਿਆ ਮਿੱਤਰਾ ਰਾਹੀਂ ਦਾਇਰ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਹਵਾਰਾ ਖਿਲਾਫ਼ ਕੋਈ ਵੀ ਬਕਾਇਆ ਕੇਸ ਨਹੀਂ ਹੈ, ਜੋੋ ਕੌਮੀ ਰਾਜਧਾਨੀ ਵਿਚ ਦਰਜ ਹੋਵੇ, ਲਿਹਾਜ਼ਾ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੇ ਕਿਸੇ ਵੀ ਜੇਲ੍ਹ ’ਚ ਤਬਦੀਲ ਕੀਤਾ ਜਾਵੇ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement