ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਈ ਕੋਰਟ ਦੇ ਜੱਜ ਵੱਲੋਂ ‘ਪਾਕਿਸਤਾਨ’ ਸਬੰਧੀ ਟਿੱਪਣੀਆਂ ’ਤੇ ਸੁਪਰੀਮ ਕੋਰਟ ਨੇ ਦੋ ਦਿਨਾਂ ਵਿੱਚ ਜਵਾਬ ਮੰਗਿਆ

11:15 PM Sep 20, 2024 IST

ਨਵੀਂ ਦਿੱਲੀ, 20 ਸਤੰਬਰ

Advertisement

ਸੁਪਰੀਮ ਕੋਰਟ ਨੇ ਮੀਡੀਆ ਵਿਚ ਨਸ਼ਰ ਕਰਨਾਟਕ ਹਾਈ ਕੋਰਟ ਦੇ ਜਸਟਿਸ ਵੀ.ਸ੍ਰੀਸ਼ਾਨੰਦ ਦੀ ਇਸ ਵਿਵਾਦਿਤ ਟਿੱਪਣੀ ਕਿ ਬੰਗਲੂਰੂ ਦਾ ਮੁਸਲਿਮ ਬਹੁਗਿਣਤੀ ਵਾਲਾ ਇਕ ਇਲਾਕਾ ਪਾਕਿਸਤਾਨ ਵਿਚ ਸੀ, ਦਾ ‘ਆਪੂੰ’ ਨੋਟਿਸ ਲੈਂਦਿਆਂ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਦੋ ਦਿਨਾਂ ਅੰਦਰ ਰਿਪੋਰਟ ਮੰਗ ਲਈ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਕਿਹਾ, ‘‘ਹਾਈ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਰਿਪੋਰਟ ਮੰਗੇ ਜਾਣ ਮਗਰੋਂ ਸਾਨੂੰ ਬੁਨਿਆਦੀ ਦਿਸ਼ਾ-ਨਿਰਦੇਸ਼ ਜਾਰੀ ਕਰਨੇ ਹੋਣਗੇ।’’ ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਜਸਟਿਸ ਸ੍ਰੀਸ਼ਾਨੰਦ ਇਹ ਕਹਿੰਦੇ ਨਜ਼ਰ ਆਉਂਦੇ ਹਨ, ‘‘ਮੈਸੂਰੂ ਰੋਡ ਫਲਾਈਓਵਰ ’ਤੇ ਚਲੇ ਜਾਓ। ਹਰੇਕ ਆਟੋ-ਰਿਕਸ਼ੇ ’ਚ ਦਸ ਵਿਅਕਤੀ ਬੈਠੇ ਨਜ਼ਰ ਆਉਂਦੇ ਹਨ। ਇਥੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ ਕਿਉਂਕਿ ਗੋਰੀ ਪਾਲਿਆ ਤੋਂ ਮੈਸੂਰੂ ਫਲਾਈਓਵਰ ਅੱਗੇ ਫਲਾਵਰ ਮਾਰਕੀਟ ਤੱਕ ਦਾ ਇਲਾਕਾ ਪਾਕਿਸਤਾਨ ਵਿਚ ਹੈ...ਭਾਰਤ ਵਿਚ ਨਹੀਂ। ਇਹ ਹਕੀਕਤ ਹੈ। ਤੁਸੀਂ ਕਿੰਨਾ ਵੀ ਸਖ਼ਤ ਪੁਲੀਸ ਅਧਿਕਾਰੀ ਲਾ ਦਿਓ, ਉਸ ਨਾਲ ਉਥੇ ਕੁੱਟਮਾਰ ਕੀਤੀ ਜਾਵੇਗੀ।’’ ਇਸ ਦੌਰਾਨ ਇਕ ਹੋਰ ਵੀਡੀਓ ਵਿਚ ਜੱਜ ਸ੍ਰੀਸ਼ਾਨੰਦ ਨੂੰ ਮਹਿਲਾ ਵਕੀਲ ਖਿਲਾਫ਼ ਬੇਤੁਕੀਆਂ ਟਿੱਪਣੀਆਂ ਕਰਦਿਆਂ ਵੀ ਦੇਖਿਆ ਗਿਆ ਸੀ। -ਏਜੰਸੀ

Advertisement
Advertisement