ਨਵੀਂ ਦਿੱਲੀ, 5 ਅਪਰੈਲ
ਸੁਪਰੀਮ ਕੋਰਟ ਨੇ ਅਲਾਹਾਬਾਦ ਹਾਈ ਕੋਰਟ ਦੇ ਉੱਤਰ ਪ੍ਰਦੇਸ਼ ਮਦਰਸਾ ਸਿੱਖਿਆ ਬੋਰਡ ਐਕਟ ਨੂੰ 'ਅਸੰਵਿਧਾਨਕ' ਕਰਾਰ ਦੇਣ ਦੇ ਹੁਕਮ 'ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।