ਸੁਪਰੀਮ ਕੋਰਟ ਵੱਲੋਂ ਸ਼ਿਵਰਾਜ ਚੌਹਾਨ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ’ਤੇ ਰੋਕ
07:06 AM Nov 12, 2024 IST
Advertisement
ਨਵੀਂ ਦਿੱਲੀ, 11 ਨਵੰਬਰ
ਸੁਪਰੀਮ ਕੋਰਟ ਨੇ ਅੱਜ ਕਾਂਗਰਸ ਦੇ ਰਾਜ ਸਭਾ ਮੈਂਬਰ ਵਿਵੇਕ ਤਨਖਾ ਵੱਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਭਾਜਪਾ ਦੇ ਦੋ ਹੋਰ ਆਗੂਆਂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ’ਤੇ ਰੋਕ ਲਾ ਦਿੱਤੀ ਹੈ। ਜਸਟਿਸ ਰਿਸ਼ੀਕੇਸ਼ ਰੌਏ ਅਤੇ ਐੱਸਵੀਐੱਨ ਭੱਟੀ ਦੇ ਬੈਂਚ ਨੇ ਮਾਣਹਾਨੀ ਮਾਮਲਾ ਰੱਦ ਕਰਨ ਤੋਂ ਇਨਕਾਰ ਕਰਨ ਬਾਰੇ ਮੱਧ ਪ੍ਰਦੇਸ਼ ਹਾਈ ਕੋਰਟ ਦੇ 25 ਅਕਤੂਬਰ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸ਼ਿਵਰਾਜ ਅਤੇ ਹੋਰ ਭਾਜਪਾ ਆਗੂਆਂ ਦੀ ਪਟੀਸ਼ਨ ’ਤੇ ਤਨਖਾ ਤੋਂ ਜਵਾਬ ਮੰਗਿਆ ਹੈ। ਸ਼ਿਵਰਾਜ ਅਤੇ ਹੋਰ ਪਟੀਸ਼ਨਰਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮਹੇਸ਼ ਜੇਠਮਲਾਨੀ ਨੇ ਕਿਹਾ ਕਿ ਤਨਖਾ ਦੀ ਸ਼ਿਕਾਇਤ ’ਚ ਜਿਨ੍ਹਾਂ ਕਥਿਤ ਬਿਆਨਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਸਦਨ ਵਿੱਚ ਦਿੱਤੇ ਗਏ ਸਨ ਅਤੇ ਸੰਵਿਧਾਨ ਦੀ ਧਾਰਾ 194 (2) ਦੇ ਦਾਇਰੇ ’ਚ ਆਉਂਦੇ ਹਨ। -ਪੀਟੀਆਈ
Advertisement
Advertisement
Advertisement