ਸੁਪਰੀਮ ਕੋਰਟ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਬਾਰੇ ਫ਼ੈਸਲਾ 10 ਨੂੰ ਸੁਣਾਏਗੀ
04:33 PM May 08, 2024 IST
ਨਵੀਂ ਦਿੱਲੀ, 8 ਮਈ
ਸੁਪਰੀਮ ਕੋਰਟ 10 ਮਈ ਨੂੰ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ 'ਤੇ ਆਪਣਾ ਹੁਕਮ ਸੁਣਾਏਗੀ। ਮਾਮਲੇ ਦੀ ਸੁਣਵਾਈ ਕਰ ਰਹੇ ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ ਕਿਹਾ, ‘ਅਸੀਂ ਸ਼ੁੱਕਰਵਾਰ ਨੂੰ ਅੰਤਰਿਮ ਹੁਕਮ ਸੁਣਾਵਾਂਗੇ। ਗ੍ਰਿਫਤਾਰੀ ਨੂੰ ਚੁਣੌਤੀ ਦੇਣ ਨਾਲ ਸਬੰਧਤ ਮੁੱਖ ਮਾਮਲਾ ਵੀ ਉਸੇ ਦਿਨ ਵਿਚਾਰਿਆ ਜਾਵੇਗਾ।’ ਆਮ ਆਦਮੀ ਪਾਰਟੀ (ਆਪ) ਨੇਤਾ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਨਿਆਂਇਕ ਹਿਰਾਸਤ ਅਧੀਨ ਤਿਹਾੜ ਜੇਲ੍ਹ ਵਿੱਚ ਬੰਦ ਹੈ।
Advertisement
Advertisement
Related News
Advertisement