For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਨੀਟ-ਪੀਜੀ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਭਲਕੇ ਸੁਣਵਾਈ ਕਰੇਗਾ

02:55 PM Aug 08, 2024 IST
ਸੁਪਰੀਮ ਕੋਰਟ ਨੀਟ ਪੀਜੀ ਦੀ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਭਲਕੇ ਸੁਣਵਾਈ ਕਰੇਗਾ
Advertisement

ਨਵੀਂ ਦਿੱਲੀ, 8 ਅਗਸਤ
ਸੁਪਰੀਮ ਕੋਰਟ ਨੇ ਨੀਟ ਪੀਜੀ ਪ੍ਰੀਖਿਆ ਨੂੰ ਮੁਲਤਵੀ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸ਼ੁੱਕਰਵਾਰ ਨੂੰ ਸਹਿਮਤੀ ਦਿੱਤੀ। ਪਟੀਸ਼ਨ ’ਚ ਦਾਅਵਾ ਕੀਤਾ ਗਿਆ ਸੀ ਕਿ ਉਮੀਦਵਾਰਾਂ ਨੂੰ ਅਲਾਟ ਕੀਤੇ ਗਏ ਸ਼ਹਿਰ ਉਨ੍ਹਾਂ ਦੇ ਪਹੁੰਚਣ ਲਈ ਬਹੁਤ ਅਸੁਵਿਧਾਜਨਕ ਹਨ। ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਵੀਰਵਾਰ ਨੂੰ ਇਸ ਮੁੱਦੇ ’ਤੇ ਵਕੀਲ ਅਨਸ ਤਨਵੀਰ ਦੀਆਂ ਦਲੀਲਾਂ ਦਾ ਨੋਟਿਸ ਲਿਆ। ਬੈਂਚ ਨੇ ਕਿਹਾ ਕਿ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ। -ਪੀਟੀਆਈ

Advertisement
Advertisement
Author Image

A.S. Walia

View all posts

Advertisement