ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਫ਼ੈਸਲਾ ਸੁਣਾਏਗੀ ਸੁਪਰੀਮ ਕੋਰਟ
06:56 AM Aug 09, 2024 IST
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਭਲਕੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ। ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਵੱਲੋਂ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਸ਼ੁੱਕਰਵਾਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ। ਅਦਾਲਤ ਨੇ 6 ਅਗਸਤ ਨੂੰ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਸੀਬੀਆਈ ਨੇ ‘ਆਪ’ ਆਗੂ ਨੂੰ ਹੁਣ ਰੱਦ ਹੋ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਤੇ ਲਾਗੂ ਕਰਨ ਵਿੱਚ ਕਥਿਤ ਬੇਨੇਮੀਆਂ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ ਪਿਛਲੇ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਨ੍ਹਾਂ ਨੂੰ ਸੀਬੀਆਈ ਦੀ ਐੱਫਆਈਆਰ ਦੇ ਆਧਾਰ ’ਤੇ ਦਰਜ ਮਨੀ ਲਾਂਡਰਿੰਗ ਕੇਸ ਵਿੱਚ 9 ਮਾਰਚ 2023 ਨੂੰ ਗ੍ਰਿਫ਼ਤਾਰ ਕੀਤਾ ਸੀ। -ਪੀਟੀਆਈ
Advertisement
Advertisement