For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨ ਲਈ ਜਲਦੀ ਹੀ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ

02:00 PM Aug 22, 2024 IST
ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਸੁਖਾਵੇਂ ਢੰਗ ਨਾਲ ਨਿਪਟਾਰਾ ਕਰਨ ਲਈ ਜਲਦੀ ਹੀ ਕਮੇਟੀ ਦਾ ਗਠਨ ਕਰੇਗੀ ਸੁਪਰੀਮ ਕੋਰਟ
Advertisement

ਨਵੀਂ ਦਿੱਲੀ, 22 ਅਗਸਤ
ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਹਮੇਸ਼ਾ ਲਈ ਸੁਲਝਾਉਣ ਲਈ ਜਲਦੀ ਹੀ ਇੱਕ ਬਹੁ-ਮੈਂਬਰੀ ਕਮੇਟੀ ਦਾ ਗਠਨ ਕਰੇਗੀ। ਸਿਖਰਲੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ’ਤੇ ਪਾ ਦਿੱਤੀ ਹੈ, ਜਿਸ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਸਬੰਧਤ ਅਸਥਾਈ ਮੁੱਦੇ ਕਮੇਟੀ ਨੂੰ ਦੇਣ। ਪੰਜਾਬ ਸਰਕਾਰ ਨੇ ਸਿਖਰਲੀ ਅਦਾਲਤ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਅਦਾਲਤ ਦੇ 12 ਅਗਸਤ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਬੰਦ ਕੀਤੇ ਹਾਈਵੇਅ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਸਹਿਮਤੀ ਦਿੱਤੀ ਸੀ। ਬੈਂਚ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਕਿਹਾ ਕਿ ਉਹ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਨੂੰ ਹਾਈਵੇਅ ਤੋਂ ਆਪਣੇ ਟਰੈਕਟਰ ਅਤੇ ਟਰਾਲੀਆਂ ਹਟਾਉਣ ਲਈ ਮਨਾਉਣ। -ਪੀਟੀਆਈ

Advertisement

Advertisement
Advertisement
Author Image

A.S. Walia

View all posts

Advertisement