For the best experience, open
https://m.punjabitribuneonline.com
on your mobile browser.
Advertisement

‘ਸਵੀਪ’ ਟੀਮ ਨੇ ਬਜ਼ੁਰਗਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ

07:02 AM Apr 11, 2024 IST
‘ਸਵੀਪ’ ਟੀਮ ਨੇ ਬਜ਼ੁਰਗਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ
ਵੋਟਰਾਂ ਨੂੰ ਜਾਗਰੂਕ ਕਰਦੇ ਹੋਏ ਡੀਸੀ ਆਦਿੱਤਿਆ ਉੱਪਲ।-ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 10 ਅਪਰੈਲ
ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਨੋਡਲ ਅਫ਼ਸਰ ਕਮ-ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਡੀਐੱਸਐੱਸਓ ਅਸ਼ੀਸ਼ ਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਦਰਸ਼ ਓਲਡ ਏਜ ਹੋਮ ਵਿੱਚ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਜਦਕਿ ਏਆਰਓ ਪਠਾਨਕੋਟ ਕਮ-ਐੱਸਡੀਐੱਮ ਮੇਜਰ ਡਾ. ਸੁਮਿਤ ਮੁੱਧ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਇਸ ਪ੍ਰੋਗਰਾਮ ਵਿੱਚ ਮੁੱਖ ਖਿੱਚ ਦਾ ਕੇਂਦਰ ਵੋਟਰ ਜਾਗਰੂਕਤਾ ਸਬੰਧੀ ਡਾ. ਪਵਨ ਸ਼ਹਿਰੀਆ ਦੀ ਅਗਵਾਈ ਹੇਠ ਪੇਸ਼ ਕੀਤਾ ਗਿਆ ਨੁੱਕੜ ਨਾਟਕ ਰਿਹਾ। ਲੈਕਚਰਾਰ ਗਗਨਦੀਪ ਤੇ ਏਬੀ ਕਾਲਜ ਦੇ ਵਿਦਿਆਰਥੀ ਅਸ਼ੀਸ਼ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਗੀਤ ਪੇਸ਼ ਕੀਤੇ ਗਏ ਅਤੇ ਓਲਡ ਏਜ਼ ਹੋਮ ਦੇ ਬਜ਼ੁਰਗ ਗੁਰਦਿਆਲ ਸਿੰਘ ਵੱਲੋਂ ਗੀਤ ਦੀ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਹੈੱਡਮਾਸਟਰ ਰਵੀਕਾਂਤ, ਹੈੱਡਮਾਸਟਰ ਸੰਜੀਵ ਕੁਮਾਰ, ਹਰਸਿਮਰਨਜੀਤ ਸਿੰਘ, ਵਿਵੇਕ ਡੋਗਰਾ, ਅਮਿਤ ਡੋਗਰਾ, ਵਿਕਾਸ ਧਵਨ ਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ। ਜ਼ਿਲ੍ਹਾ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਨੇ ਨਵੇਂ ਬਣੇ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਪਹਿਲੀ ਵਾਰ ਪਾਉਣ ਲਈ ਪ੍ਰੇਰਿਤ ਕੀਤਾ।

Advertisement

ਨੌਜਵਾਨਾਂ ਨੂੰ ਵੋਟ ਪਾਉਣ ਦੀ ਸਹੁੰ ਚੁਕਾਈ

ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐੱਸਡੀ ਕਾਲਜ ਵਿੱਚ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਐੱਸਡੀਐੱਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਪ੍ਰੀਤਇੰਦਰ ਸਿੰਘ ਬੈਂਸ ਨੇ ਵੋਟਰਾਂ ਨੂੰ ਵੋਟ ਪਾਉਣ ਦੀ ਸਹੁੰ ਚੁਕਾਈ। ਉਨ੍ਹਾਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਜ਼ਰੂਰੀ ਤੌਰ ’ਤੇ ਵੋਟ ਪਾਉਣ ਦੀ ਅਪੀਲ ਕੀਤੀ। ਮੌਕੇ ’ਤੇ ਹਾਜ਼ਰ ਲਗਭਗ 400 ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਸਹੁੰ ਚੁਕਾਈ ਗਈ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਲੋਕ ਜਾਗਰੂਕਤਾ ਦੀ ਜ਼ਰੂਰਤ ਹੈ। -ਪੱਤਰ ਪ੍ਰੇਰਕ

Advertisement
Author Image

sukhwinder singh

View all posts

Advertisement
Advertisement
×