ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਾਸਕ ਫੋਰਸ ਨੇ ਬਾਲ ਮਜ਼ਦੂਰ ਛੁਡਵਾਇਆ

08:58 AM Nov 25, 2024 IST
ਬਲਾਚੌਰ ਵਿੱਚ ਚੈਕਿੰਗ ਕਰਦੀ ਹੋਈ ਜ਼ਿਲ੍ਹਾ ਪੱਧਰੀ ਟੀਮ।- ਫੋਟੋ: ਗਹੂੰਣ

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 24 ਨਵੰਬਰ
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਬਲਾਕ ਬਲਾਚੌਰ ਵਿੱਚ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਬਲਾਚੌਰ ਦੇ ਮੁੱਖ ਚੌਕ, ਭੱਦੀ ਰੋਡ ਅਤੇ ਗਹੂੰਣ ਰੋਡ ’ਤੇ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ 18 ਸਾਲ ਤੋਂ ਘੱਟ ਉਮਰ ਦੇ ਇੱਕ ਬੱਚੇ ਨੂੰ ਬਾਲ ਮਜ਼ਦੂਰੀ ਤੋਂ ਮੁਕਤ ਕਰਵਾਇਆ ਗਿਆ।
ਮੌਕੇ ’ਤੇ ਮੌਜੂਦ ਲੇਬਰ ਅਫ਼ਸਰ ਵੱਲੋਂ ਸਬੰਧਤ ਦੁਕਾਨ ਦਾ ਚਲਾਨ ਵੀ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਵੱਲੋਂ ਬੱਚੇ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕੀਤਾ ਗਿਆ। ਮੌਕੇ ’ਤੇ ਬੱਚੇ ਦੇ ਪਿਤਾ ਨੂੰ ਟਰੇਸ ਕਰ ਲਿਆ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਬੱਚੇ ਦੇ ਦਸਤਾਵੇਜ਼ ਵੈਰੀਫਾਈ ਕਰਨ ਅਤੇ ਪਰਿਵਾਰ ਨੂੰ ਸਖ਼ਤ ਚਿਤਾਵਨੀ ਦੇਣ ਉਪਰੰਤ ਬੱਚੇ ਨੂੰ ਪਰਿਵਾਰ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਮਜ਼ਦੂਰੀ ਵਿੱਚ ਲੱਗਿਆ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਦਿੱਤੀ ਜਾਵੇ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਵਿੰਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

Advertisement