ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕ ਵੱਲੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਘਿਰਾਓ ਦਾ ਐਲਾਨ

06:48 AM Aug 13, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 12 ਅਗਸਤ
ਕੰਪਿਊਟਰ ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੀਤੀ ਟਾਲ-ਮਟੋਲ ਕਰਨ ਦਾ ਦੋਸ਼ ਲਾਉਂਦਿਆਂ 15 ਅਗਸਤ ਨੂੰ ਜਲੰਧਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਵਿਖੇ ਵਿੱਤ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਐਕਸ਼ਨ ਵਿਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਭਾਗ ਲੈਣਗੇ। ਉਨ੍ਹਾਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ’ਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਕੇ ਉਨ੍ਹਾਂ ਨੂੰ ਸਿਖਿਆ ਵਿਭਾਗ ਵਿਚ ਬਿਨਾਂ ਸ਼ਰਤ ਮਰਜ ਕੀਤਾ ਜਾਵੇ ਅਤੇ ਸੀਐੱਸਆਰ ਲਾਗੂ ਦੇ ਵਾਅਦੇ ਨੂੰ ਸਰਕਾਰ ਪੂਰਾ ਕਰੇ।
ਯੂਨੀਅਨ ਆਗੂਆਂ ਨੇ ਕਿਹਾ ਕਿ ਜਥੇਬੰਦੀ ਨੂੰ ਸਰਕਾਰ ਵੱਲੋਂ ਭਰੋਸਾ ਦਿੱਤਾ ਜਾ ਚੁੱਕਾ ਹੈ ਪਰ ਅੱਜ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਟਾਲ-ਮਟੋਲ ਦੀ ਨੀਤੀ ਖਿਲਾਫ਼ ਜਥੇਬੰਦੀ ਨੇ ਸੰਘਰਸ਼ ਕਰਨ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਯੂਨੀਅਨ ਆਗੂ ਸੰਦੀਪ ਸਿੰਘ, ਰਾਜਨ ਕਾਲੀਆ, ਕਮਲ ਕਿਸ਼ੋਰ, ਮਨੋਜ ਰਾਣਾ, ਵਿਪਨ ਕੌਸ਼ਲ, ਰਣਦੀਪ ਕੁਮਾਰ, ਗੁਰਿੰਦਰ ਸਿੰਘ, ਕੁਲਵੰਤ ਸਿੰਘ, ਸੁਮੇਸ਼ ਕੁਮਾਰ, ਵਿਸ਼ਾਲ ਸ਼ਰਮਾ, ਕਮਲਜੀਤ ਸਿੰਘ ਆਦਿ ਮੌਜੂਦ ਸਨ।

Advertisement

Advertisement
Advertisement