ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਦਲੀਆਂ ਵਿੱਚ ਕੀਤੀ ਜਾ ਰਹੀ ਦੇਰੀ ਕਾਰਨ ਅਧਿਆਪਕ ਪ੍ਰੇਸ਼ਾਨ

08:57 AM Aug 25, 2024 IST

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 24 ਅਗਸਤ
ਸਿੱਖਿਆ ਵਿਭਾਗ ਵੱਲੋਂ ਬਦਲੀਆਂ ਵਿੱਚ ਕੀਤੀ ਜਾ ਰਹੀ ਬੇਲੋੜੀ ਦੇਰੀ ਅਧਿਆਪਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਰਹੀ ਹੈ। ਡੈਮੋਕ੍ਰੈਟਿਕ ਟੀਚਰ ਫਰੰਟ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜ਼ਿਲ੍ਹਾ ਸਕੱਤਰ ਗਗਨਦੀਪ ਬਰਾੜ ਨੇ ਵਿਭਾਗ ਦੀ ਇਸ ਬੇਲੋੜੀ ਢਿੱਲ- ਮੱਠ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਵਿਭਾਗ ਦੀ ਆਨਲਾਈਨ ਤਬਾਦਲਾ ਨੀਤੀ ਅਨੁਸਾਰ ਬਦਲੀਆਂ ਦਾ ਕੰਮ ਅਪਰੈਲ ਵਿੱਚ ਮੁਕੰਮਲ ਕੀਤਾ ਜਾਣਾ ਚਾਹੀਦਾ ਸੀ, ਪ੍ਰੰਤੂ ਹੁਣ ਅਗਸਤ ਦੇ ਖਤਮ ਹੋਣ ਤੱਕ ਵੀ ਬਦਲੀਆਂ ਦੇ ਮਸਲੇ ਤੇ ਸਿੱਖਿਆ ਵਿਭਾਗ ਚੁੱਪ ਧਾਰੀ ਬੈਠਾ ਹੈ। ਸੀਨੀਅਰ ਮੀਤ ਪ੍ਰਧਾਨ ਯੁੱਧਜੀਤ ਸਰਾਂ, ਮੀਤ ਪ੍ਰਧਾਨ ਉਡੀਕ ਚਾਵਲਾ, ਜਥੇਬੰਦਕ ਸਕੱਤਰ ਗੁਰਦੇਵ ਸਿੰਘ ਭਾਗੋਕੇ ਨੇ ਕਿਹਾ ਕਿ 11 ਅਗਸਤ ਨੂੰ ਜੱਥੇਬੰਦੀ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਬਦਲੀਆਂ ਦੇ ਮੁੱਦੇ ’ਤੇ ਉਨ੍ਹਾਂ ਵੱਲੋਂ ਹਰ ਹਾਲ 31 ਅਗਸਤ ਤੱਕ ਬਦਲੀਆਂ ਦਾ ਕੰਮ ਮੁਕੰਮਲ ਕਰਨ ਅਤੇ ਇਸੇ ਹੀ ਮਹੀਨੇ ਪ੍ਰਮੋਸ਼ਨਾਂ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਤੌਰ ’ਤੇ ਸਿੱਖਿਆ ਮੰਤਰੀ ਵੱਲੋਂ ਮੀਟਿੰਗਾਂ ਦੌਰਾਨ ਕੀਤੇ ਵਾਅਦੇ ਵਫ਼ਾ ਨਹੀਂ ਹੁੰਦੇ। ਬਦਲੀਆਂ ਅਤੇ ਵਿਭਾਗੀ ਤਰੱਕੀਆਂ ਦੇ ਗੰਭੀਰ ਮਸਲੇ ਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਗੈਰ ਸੰਜੀਦਗੀ ਦਿਖਾ ਰਹੀ ਹੈ। ਆਗੂਆਂ ਨੇ ਸੂਬਾ ਸਰਕਾਰ ਤੋਂ ਮੰਗ ਕਰਦਿਆਂ ਬਦਲੀਆਂ ਦੇ ਅਮਲ ਨੂੰ ਤੁਰੰਤ ਪੂਰਾ ਕਰਨ ਅਤੇ ਬਾਹਰਲੇ ਜ਼ਿਲ੍ਹਿਆਂ ਵਿੱਚ ਕੰਮ ਕਰਨ ਵਾਲੇ ਲੋੜਵੰਦ ਅਧਿਆਪਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਆਗੂ ਗੁਰਪ੍ਰੀਤ ਮੱਲੋਕੇ, ਵਿੱਤ ਸਕੱਤਰ ਗੁਰਮੀਤ ਤੂੰਬੜਭੰਨ, ਪ੍ਰੈੱਸ ਸਕੱਤਰ ਅਜੈ ਪਵਾਰ, ਅਵਤਾਰ ਪੁਰੀ ਹਾਜ਼ਰ ਸਨ।

Advertisement

Advertisement