ਅਧਿਆਪਕ ਵੱਲੋਂ ਉਰਦੂ ਸਿੱਖਣ ਆਏ ਨਾਬਾਲਗ ਨਾਲ ਬਦਫੈਲੀ
07:30 AM Sep 28, 2024 IST
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 27 ਸਤੰਬਰ
ਚੰਡੀਗੜ੍ਹ ਵਿੱਚ ਨਾਬਾਲਗ ਬੱਚੇ ਨਾਲ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-13 (ਮਨੀਮਾਜਰਾ) ਸਥਿਤ ਇੱਕ ਮਦਰੱਸੇ ’ਚ 13 ਸਾਲਾ ਨਾਬਾਲਗ ਨੂੰ ਪੜ੍ਹਾਉਣ ਵਾਲੇ ਅਧਿਆਪਕ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਸ਼ਿਕਾਇਤ ਮਿਲਦੇ ਹੀ ਪੁਲੀਸ ਨੇ ਅਧਿਆਪਕ ਨੂੰ ਹਿਰਾਸਤ ’ਚ ਲੈ ਲਿਆ ਹੈ ਅਤੇ ਪੀੜਤ ਬੱਚੇ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲੀਸ ਵਲੋਂ ਬੱਚੇ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕਰਨ ਦੀ ਵੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਬੱਚਾ ਧਨਾਸ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਸਾਲ ਦਸੰਬਰ 2023 ਵਿੱਚ ਉਰਦੂ ਸਿੱਖਣ ਲਈ ਇਥੇ ਇਸ ਮਦਰੱਸੇ ਵਿੱਚ ਰਹਿਣ ਆਇਆ ਸੀ। ਅਧਿਆਪਕ ਉਸਨੂੰ ਉਰਦੂ ਪੜਾਉਂਦਾ ਸੀ।
Advertisement
Advertisement