ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਧਿਆਪਕਾਂ ਨੇ ਸਿੱਖਿਆ ਅਫ਼ਸਰ ਨੂੰ ਫਾਈਲਾਂ ਸੌਂਪੀਆਂ

07:13 AM Jun 25, 2024 IST
ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜਿੰਦਰ ਕੌਰ ਨੂੰ ਫਾਈਲਾਂ ਸੌਂਪਦੇ ਹੋਏ ਅਧਿਆਪਕ ਆਗੂਆਂ ਦਾ ਵਫ਼ਦ। ਫੋਟੋ: ਰਿਸ਼ੀ

ਪੱਤਰ ਪ੍ਰੇਰਕ
ਸ਼ੇਰਪੁਰ, 24 ਜੂਨ
ਪ੍ਰੋਵਾਈਡਰ/ ਏਆਈਈ, ਈਜੀਐੱਸ/ ਆਈਈਵੀ/ ਈਜੀਐੱਸ ਆਦਿ ਦੀਆਂ ਸੇਵਾਵਾਂ ਨੂੰ ਆਪ ਸਰਕਾਰ ਵੱਲੋਂ ਪੱਕਾ ਕੀਤਾ ਜਾ ਚੁੱਕਾ ਹੈ। ਪਿਛਲੇ ਸਮੇਂ ਦੌਰਾਨ ਨੌਕਰੀ ਛੱਡ ਚੁੱਕੇ ਇਸ ਕੈਟੇਗਿਰੀ ਦੇ ਅਧਿਆਪਕਾਂ ਦੀ ਵੈਰੀਫਿਕੇਸ਼ਨ ਕੀਤੇ ਜਾਣ ਲਈ ਵਿਭਾਗ ਨੇ ਜੋ ਲਿਸਟ ਜਾਰੀ ਕੀਤੀ ਹੈ, ਉਸ ਵਿੱਚ ਨਾਮ ਦਰਜ ਕਰਵਾਉਣ ਲਈ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਜਿੰਦਰ ਕੌਰ ਨੂੰ ਵਫ਼ਦ ਦੇ ਰੂਪ ਵਿੱਚ ਮਿਲ ਕੇ ਆਪਣੇ ਨਾਮ ਉਕਤ ਲਿਸਟ ਵਿੱਚ ਦਰਜ ਕਰਵਾਉਣ ਲਈ ਅਪੀਲ ਕੀਤੀ ਹੈ।
ਵਫ਼ਦ ਵਿੱਚ ਸ਼ਾਮਲ ਗੌਰਮਿੰਟ ਟੀਚਰਜ਼ ਯੂਨੀਅਨ ਦੇ ਬੁਲਾਰੇ ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਅਵਤਾਰ ਸਿੰਘ ਈਟੀਟੀ ਯੂਨੀਅਨ ਦੇ ਜਤਿੰਦਰ ਜੋਤੀ, ਸਿੱਖਿਆ ਪ੍ਰੋਵਾਈਡਰ ਅਧਿਆਪਕ ਯੂਨੀਅਨ ਦੇ ਆਗੂ ਮਨਦੀਪ ਸਿੰਘ ਚਾਂਗਲੀ, ਗੁਰਮਨ ਸਿੰਘ ਤੇ ਲਖਵਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਦੱਸਿਆ ਕਿ ਵਿਭਾਗ ਨੇ ਉਨ੍ਹਾਂ ਅਧਿਆਪਕਾਂ ਦੀ ਸੂਚੀ ਮੰਗੀ ਹੈ ਜੋ ਇਸ ਕੈਟੇਗਿਰੀ ਵਿੱਚ ਕੰਮ ਕਰਦਿਆਂ ਕੁਝ ਕਾਰਨਾਂ ਕਰਕੇ ਨੌਕਰੀ ਛੱਡ ਗਏ ਸਨ। ਸਬੰਧਤ ਅਧਿਆਪਕਾਂ ਦਾ ਮੰਨਣਾ ਹੈ ਕਿ ਨੇੜਲੇ ਭਵਿੱਖ ਵਿੱਚ ਸਰਕਾਰ ਅਜਿਹੇ ਅਧਿਆਪਕਾਂ ਨੂੰ ਮੁੜ ਵਿਭਾਗ ਵਿੱਚ ਆਉਣ ਦਾ ਕੋਈ ਮੌਕਾ ਦੇ ਸਕਦੀ ਹੈ ਜਿਸ ਕਰਕੇ ਨੌਕਰੀ ਛੱਡ ਚੁੱਕੇ ਅਧਿਆਪਕਾਂ ਨੇ ਲਿਸਟ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਆਪਣੀਆਂ ਫਾਈਲਾਂ ਸੌਂਪੀਆਂ। ਉਕਤ ਆਗੂਆਂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਇਹ ਫਾਈਲਾਂ ਅਗਲੇਰੀ ਕਾਰਵਾਈ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜਣ ਦਾ ਭਰੋਸਾ ਦਿੱਤਾ।

Advertisement

Advertisement
Advertisement