ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਨੇ ਰੋਸ ਜਤਾਇਆ

10:24 AM Feb 26, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਬਰਨਾਲਾ: ਖਨੌਰੀ ਬਾਰਡਰ ’ਤੇ ਕਿਸਾਨ ਸੰਘਰਸ਼ ਦੌਰਾਨ ਕਿਸਾਨ ਸ਼ੁਭਕਰਨ ਸਿੰਘ ਦੀ ਹਰਿਆਣਾ ਪੁਲੀਸ ਵੱਲੋਂ ਮਾਰੀ ਗੋਲੀ ਰਾਹੀਂ ਹੋਈ ਸ਼ਹੀਦੀ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਤਹਿਤ ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੀ ਅਗਵਾਈ ਹੇਠ ਖੁੱਡੀ ਕਲਾਂ, ਧੂਰਕੋਟ, ਕੋਠੇ ਸੈਦੋ ਪੱਤੀ, ਸਹੌਰ, ਗੁੰਮਟੀ, ਬਖਤਗੜ੍ਹ, ਸੁਖਪੁਰ, ਟੱਲੇਵਾਲ ਤੇ ਸ਼ਹਿਣਾ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ ਡਿਊਟੀ ਦੌਰਾਨ ਕਾਲੀਆਂ ਪੱਟੀਆਂ ਅਤੇ ਕਾਲੇ ਬੈਜ਼ ਲਾ ਕੇ ਰੋਸ ਜ਼ਾਹਰ ਕੀਤਾ ਗਿਆ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੰਜਾਬ ਦੀ ਹੱਦ ਅੰਦਰ ਆ ਕੇ ਕਿਸਾਨਾਂ ’ਤੇ ਹੋਏ ਤਸ਼ੱਦਦ ਲਈ ਕਥਿਤ ਦੋਸ਼ੀਆਂ ਵਿਰੁੱਧ ਕਤਲ ਅਤੇ ਹੋਰ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। -ਨਿੱਜੀ ਪੱਤਰ ਪ੍ਰੇਰਕ

Advertisement

Advertisement