ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਵੱਲੋਂ ਡੀਈਓ ਦਫ਼ਤਰ ਅੱਗੇ ਨਾਅਰੇਬਾਜ਼ੀ

08:33 AM Nov 22, 2024 IST
ਡੀਈਓ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਅਧਿਆਪਕ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਨਵੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਦੀ ਅਗਵਾਈ ਹੇਠ ਸੈਂਕੜੇ ਅਧਿਆਪਕਾਂ ਵੱਲੋਂ ਇੱਥੇ ਡੀ.ਈ.ਓ. ਸੈਕੰਡਰੀ ਦੇ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਸੀਈਪੀ ਵਰਗੇ ਪ੍ਰਾਜੈਕਟਾਂ ਨੂੰ ‘ਫੋਕੇ ਪ੍ਰਾਜੈਕਟ’ ਕਰਾਰ ਦਿੰਦਿਆਂ ਇਨ੍ਹਾਂ ਨੂੰ ਤੁਰੰਤ ਬੰਦ ਕਰਨ, ਨਵੀਂ ਸਿੱਖਿਆ ਨੀਤੀ ਰੱਦ ਕਰਨ ਅਤੇ ਅਧਿਆਪਕਾਂ ਵਲੋਂ ਗੈਰ-ਵਿੱਦਿਅਕ ਕੰਮ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਬਾਅਦ ਦੁਪਹਿਰ ਦੋ ਘੰਟੇ ਲਈ ਦਿੱਤੇ ਧਰਨੇ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਸੈਸ਼ਨ ਦੌਰਾਨ ਪਹਿਲਾਂ ਤਾਂ ਅਪਰੈਲ ਤੋਂ ਅਗਸਤ ਤੱਕ ‘ਸਮਰੱਥ’ ਨਾਮੀਂ ਪ੍ਰਾਜੈਕਟ ਚਲਾ ਕੇ ਅਧਿਆਪਕਾਂ ਨੂੰ ਬੱਚਿਆਂ ਦੇ ਸਿਲੇਬਸ ਤੋਂ ਦੂਰ ਰੱਖਿਆ ਗਿਆ ਅਤੇ ਹੁਣ ਸਤੰਬਰ ਤੋਂ ਦਸੰਬਰ ਤੱਕ ਭਾਰਤ ਸਰਕਾਰ ਦੇ ਸੀਈਪੀ ਸਰਵੇਖਣ ਦੀ ਤਿਆਰੀ ਲਈ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਫਾਈਨਲ ਪੇਪਰ ਸਿਲੇਬਸ ਵਿੱਚੋਂ ਹੀ ਆਉਂਣੇ ਹਨ ਪਰ ਅਪਰੈਲ ਤੋਂ ਲੈ ਕੇ ਅਜੇ ਤੱਕ ਵਿਦਿਆਰਥੀਆਂ ਨੂੰ ਸਿਲੇਬਸ ਕਰਵਾਉਣ ਦਾ ਸਮਾਂ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਿਰਫ ਪ੍ਰਾਜੈਕਟਾਂ ਤੱਕ ਹੀ ਨਹੀਂ ਬਲਕਿ ਅਧਿਆਪਕਾਂ ਕੋਲ ਗੈਰ-ਵਿੱਦਿਅਕ ਕੰਮਾਂ ਦੀ ਭਰਮਾਰ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਡਿਊਟੀਆਂ ਤੋਂ ਛੋਟ ਦੇ ਕੇ ਵਿਦਿਆਰਥੀਆਂ ਨੂੰ ਪੜ੍ਹਆਉਣ ਲਈ ਲਗਾਇਆ ਜਾਵੇ।
ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਅਤੇ ਜਨਰਲ ਸਕੱਤਰ ਅਮਨ ਵਸ਼ਿਸ਼ਟ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ’ਤੇ ਸੀਈਪੀ ਦੇ ਨਾਂ ਹੇਠ ਅਧਿਆਪਕਾਂ ਨੂੰ ਡਰਾਉਣ ਅਤੇ ਧਮਕਾਉਣ ਦਾ ਸਖਤ ਨੋਟਿਸ ਲੈਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੇ ਹੁਕਮਾਂ ਤੋਂ ਬਿਨਾਂ ਬੇਲੋੜੇ ਹੁਕਮ ਚਾੜ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 12 ਨਵੰਬਰ ਦੇ ਸੀਈਪੀ ਟੈਸਟ ਲਈ ਅਧਿਆਪਕਾਂ ਦੀਆਂ ਦੂਸਰੇ ਬਲਾਕਾਂ ਵਿੱਚ 60-60 ਕਿਲੋਮੀਟਰ ਦੂਰ ਡਿਊਟੀਆਂ ਲਗਾਈਆਂ ਗਈਆਂ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ ਅਧਿਆਪਕਾਂ ਨੂੰ ਸਕੂਲ ਸਮੇਂ ਤੋਂ ਬਾਅਦ ਮੀਟਿੰਗਾਂ ਕਰਨ ਲਈ ਜੁਬਾਨੀ ਹੁਕਮ ਚਾੜ੍ਹ ਰਹੇ ਹਨ। ਇਸ ਮੌਕੇ ਕੁਲਵੰਤ ਖਨੌਰੀ, ਵਿਕਰਮਜੀਤ ਸਿੰਘ ਮਾਲੇਰਕੋਟਲਾ, ਕਰਮਜੀਤ ਨਦਾਮਪੁਰ, ਕਮਲਜੀਤ ਬਨਭੌਰਾ, ਸੁਖਬੀਰ ਖਨੌਰੀ ਤੇ ਦੀਨਾ ਨਾਥ ਆਦਿ ਹਾਜ਼ਰ ਸਨ।

Advertisement

Advertisement