ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਧਿਆਪਕਾਂ ਨੇ ਸਰਕਾਰ ਨੂੰ ਯਾਦ ਕਰਵਾਇਆ ‘ਦੀਵਾਲੀ ਗਿਫ਼ਟ’ ਦਾ ਵਾਅਦਾ

10:13 AM Nov 03, 2024 IST

ਮਨੋਜ ਸ਼ਰਮਾ
ਬਠਿੰਡਾ, 2 ਨਵੰਬਰ
ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੇ ਦੀਵਾਲੀ ਮੌਕੇ ਅਨੋਖੇ ਅੰਦਾਜ਼ ਵਿੱਚ ਸਰਕਾਰ ਪ੍ਰਤੀ ਨਾਰਾਜ਼ਗੀ ਜਤਾਈ। ਉਨ੍ਹਾਂ ਰੰਗੋਲੀ ਬਣਾ ਕੇ ਆਪਣੀਆਂ ਮੰਗਾਂ ਯਾਦ ਕਰਵਾਉਂਦੇ ਹੋਏ ਸਰਕਾਰ ਦੇ ਅਧੂਰੇ ਵਾਅਦਿਆਂ ’ਤੇ ਸਵਾਲ ਉਠਾਏ। ਅਧਿਆਪਕਾਂ ਦਾ ਇਹ ਕਦਮ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਇਸ ਨੂੰ ਆਮ ਲੋਕ ਅਤੇ ਬੁੱਧੀਜੀਵੀ ਵਰਗ ਤੋਂ ਵੀ ਸਮਰਥਨ ਮਿਲ ਰਿਹਾ ਹੈ। ਦਰਅਸਲ, 15 ਸਤੰਬਰ 2022 ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਦੀਵਾਲੀ ਗਿਫ਼ਟ’ ਦੇ ਰੂਪ ਵਿੱਚ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਤਿੰਨ ਦੀਵਾਲੀਆਂ ਬੀਤ ਚੁੱਕੀਆਂ ਹਨ ਅਤੇ ਵਾਅਦਾ ਹੁਣ ਤੱਕ ਅਧੂਰਾ ਹੈ। ਇਸ ਲੰਬੇ ਇੰਤਜ਼ਾਰ ਅਤੇ ਵਾਅਦਿਆਂ ਦੇ ਪੂਰਾ ਨਾ ਹੋਣ ’ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕ ਸਰਕਾਰ ਤੋਂ ਖਫਾ ਹਨ। ਪਿਛਲੇ 62 ਦਿਨਾਂ ਤੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕੰਪਿਊਟਰ ਅਧਿਆਪਕ ਭੁੱਖ ਹੜਤਾਲ ’ਤੇ ਬੈਠੇ ਹਨ ਅਤੇ ਹਰ ਸੰਭਵ ਤਰੀਕੇ ਨਾਲ ਸਰਕਾਰ ਤੱਕ ਆਪਣੀ ਗੱਲ ਪਹੁੰਚਾ ਰਹੇ ਹਨ। ਇਸ ਲੜੀ ਵਿੱਚ ਦਿਵਾਲੀ ਦੇ ਦਿਨ ਕੰਪਿਊਟਰ ਅਧਿਆਪਕਾਂ ਨੇ ਰੰਗੋਲੀ ਦੇ ਜ਼ਰੀਏ ਸਰਕਾਰ ਦੇ ਖ਼ਿਲਾਫ਼ ਵਿਰੋਧ ਜਤਾਇਆ।

Advertisement

Advertisement