ਟੀਚਰਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਭਲਕੇ
06:54 AM Oct 08, 2024 IST
ਮਾਨਸਾ: ਪੰਜਾਬ ਏਡਿਡ ਸਕੂਲ ਟੀਚਰਜ਼ ਐਂਡ ਅਦਰ ਐਂਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਮਾਨਸਾ ਨੇ ਦੱਸਿਆ ਕਿ ਜਥੇਬੰਦੀ ਵੱਲੋਂ 9 ਅਕਤੂਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਵਿੱਤ ਮੰਤਰੀ ਦੀ ਕੋਠੀ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਵਿੱਚ ਦੇਰੀ ਕਰਨ ਦੀ ਨੀਤੀ ਅਪਣਾਈ ਹੋਈ ਹੈ ਜਿਸ ਦੀ ਸਮੁੱਚੀ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੇ ਮਸਲਿਆਂ ਨੂੰ ਛੇਤੀ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement