ਸਿੱਖਿਆ ਮੰਤਰੀ ਦੇ ਪਿੰਡ ਵੱਲ ਮਾਰਚ ਕਰਨਗੇ ਅਧਿਆਪਕ
08:53 AM Feb 16, 2024 IST
ਅੰਮ੍ਰਿਤਸਰ/ਪਟਿਆਲਾ (ਪੱਤਰ ਪ੍ਰੇਰਕ/ਖੇਤਰੀ ਪ੍ਰਤੀਨਿਧ): ਸਿੱਖਿਆ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਤੋਂ ਖ਼ਫ਼ਾ ਅਧਿਆਪਕਾਂ ਨੇ ਹੁਣ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਬੈਨਰ ਹੇਠ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵੱਲ ਸੰਘਰਸ਼ੀ ਮਾਰਚ ਕਰਨ ਦਾ ਫ਼ੈਸਲਾ ਕੀਤਾ ਹੈ। ਡੀਟੀਐੱਫ ਆਗੂਆਂ ਨੇ ਦੱਸਿਆ ਕਿ ਮੁੱਢਲੇ ਪੜਾਅ ਵਜੋਂ 18 ਫਰਵਰੀ ਨੂੰ 100 ਤੋਂ ਵੱਧ ਆਗੂਆਂ ਦਾ ਇੱਕ ਵਫ਼ਦ ਸਿੱਖਿਆ ਮੰਤਰੀ ਦੇ ਪਿੰਡ ਪੁੱਜੇਗਾ ਅਤੇ ਰੋਸ ਪੱਤਰ ਸੌਂਪਿਆ ਜਾਵੇਗਾ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਬੁਲਾਰੇ ਗਗਨ ਰਾਣੂ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਮਸਲਿਆਂ ਦਾ ਸਮਾਂਬੱਧ ਹੱਲ ਕਰਨ ਦੀ ਥਾਂ ਅਣਗੌਲਿਆ ਕੀਤਾ ਜਾ ਰਿਹਾ ਹੈ।
Advertisement
Advertisement