ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ ਵਿੱਚ ਬੁਤਾਲਾ ਕਲੱਬ ਦੀ ਟੀਮ ਨੇ ਮਾਰੀ ਬਾਜ਼ੀ

07:08 AM Sep 30, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਸਤੰਬਰ
ਖੇਡ ਵਿਭਾਗ ਵੱਲੋ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2024’ ਤਹਿਤ ਜ਼ਿਲ੍ਹਾ ਪੱਧਰੀ ਹਾਕੀ ਟੂਰਨਾਮੈਂਟ ਸਕੂਲ ਆਫ ਐਮੀਨੈਂਸ ਛੇਹਰਟਾ ਵਿੱਚ ਚੱਲ ਰਹੇ ਹਨ। ਅੱਜ ਮੈਚ ਦੌਰਾਨ ਕੌਮਾਂਤਰੀ ਹਾਕੀ ਖਿਡਾਰੀ ਅਰਾਏਜੀਤ ਸਿੰਘ ਹੁੰਦਲ ਅਤੇ ਅਜੀਤ ਪਾਲ ਸਿੰਘ (ਡਾਕਟਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨੂੰ ਵੀ ਆਪਣੇ ਕਰੀਅਰ ਵਜੋਂ ਅਪਣਾਉਣ ਦੀ ਅਪੀਲ ਕੀਤੀ। ਇਸ ਦੌਰਾਨ ਅੰਡਰ-17 ਲੜਕਿਆ ਦੇ ਮੁਕਾਬਲੇ ਵਿੱਚ ਬਾਬਾ ਪੱਲਾ ਬੁਤਾਲਾ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਸਕੂਲ ਆਫ ਐਮੀਨੇਂਸ ਛੇਹਰਟਾ ਦੀ ਟੀਮ ਨੇ ਦੂਜਾ ਸਥਾਨ ਅਤੇ ਸਾਇਨਿੰਗ ਸਟਾਰ ਸਰਹਾਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕਿਆਂ ਦੇ ਮੁਕਾਬਲੇ ਵਿੱਚ ਐਮੀਨੈਂਸ ਸਕੂਲ ਛੇਹਰਟਾ ਨੇ ਪਾਥਸੀਕਰ ਬਿਆਸ ਨੂੰ 3-0 ਨਾਲ ਹਰਾ ਕੇ ਜਦਕਿ ਅਟਾਰੀ ਦੀ ਟੀਮ ਨੇ ਸ਼ਾਇਨਿੰਗ ਸਟਾਰ ਕਲੱਬ ਦੀ ਟੀਮ ਨੂੰ 2-0 ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਹੈ।

Advertisement

Advertisement