For the best experience, open
https://m.punjabitribuneonline.com
on your mobile browser.
Advertisement

ਬਰਾਸ ਬੈਂਡ ਵਿੱਚ ਡੀਏਵੀ ਪਬਲਿਕ ਸਕੂਲ ਹਮੀਰਪੁਰ ਦੀ ਟੀਮ ਬਣੀ ਚੈਂਪੀਅਨ

09:42 AM Dec 13, 2023 IST
ਬਰਾਸ ਬੈਂਡ ਵਿੱਚ ਡੀਏਵੀ ਪਬਲਿਕ ਸਕੂਲ ਹਮੀਰਪੁਰ ਦੀ ਟੀਮ ਬਣੀ ਚੈਂਪੀਅਨ
ਸਕੂਲ ਬੈਂਡ ਮੁਕਾਬਲੇ ਵਿੱਚ ਹਿੱਸਾ ਲੈਂਦੇ ਹੋਏ ਵਿਦਿਆਰਥੀ।
Advertisement

ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 12 ਦਸੰਬਰ
ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਤੇ ਸਾਖਰਤਾ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦਾ ਅੱਜ ਇੱਥੋਂ ਦੇ ਇਨਫੈਂਟ ਜੀਸਸ ਕਾਨਵੈਂਟ ਸਕੂਲ ਸੈਕਟਰ-65 (ਫੇਜ਼-11) ਵਿੱਚ ਰੰਗਾਰੰਗ ਆਗਾਜ਼ ਹੋਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀਜੀਐੱਸਈ ਵਿਨੈ ਬੁਬਲਾਨੀ ਦੀ ਦੇਖਰੇਖ ਹੇਠ ਸ਼ੁਰੂ ਹੋਏ ਬੈਂਡ ਮੁਕਾਬਲਿਆਂ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਪੇਸ਼ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਨਾਲ ਹੋਈ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਸੰਜੀਵ ਸ਼ਰਮਾ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਅਤੇ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਵੱਖੋ-ਵੱਖ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ। ਐਸਸੀਈਆਰਟੀ ਦੇ ਸਹਾਇਕ ਡਾਇਰੈਕਟਰ ਸ੍ਰੀਮਤੀ ਸ਼ਰੂਤੀ ਸ਼ੁਕਲਾ ਨੇ ਦੱਸਿਆ ਕਿ ਇਨ੍ਹਾਂ ਬੈਂਡ ਮੁਕਾਬਲਿਆਂ ਵਿੱਚ ਉੱਤਰੀ ਜ਼ੋਨ ਦੇ 10 ਸੂਬਿਆਂ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ਾਂ ਜਿਨ੍ਹਾਂ ਵਿੱਚ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਬਿਹਾਰ, ਲਦਾਖ਼, ਦਿੱਲੀ ਦੀਆਂ ਪਾਈਪ ਬੈਂਡ ਤੇ ਬਰਾਸ ਬੈਂਡ ਟੀਮਾਂ ਭਾਗ ਲੈ ਰਹੀਆਂ ਹਨ। ਪਹਿਲੇ ਦਿਨ ਲੜਕਿਆਂ ਦੇ ਮੁਕਾਬਲੇ ਮੁਕੰਮਲ ਹੋਏ, ਜਿਨ੍ਹਾਂ ’ਚੋਂ ਪਾਈਪ ਬੈਂਡ ਮੁਕਾਬਲੇ ਵਿੱਚ ਮਹਾਰਾਜਾ ਅਗਰਸੈਨ ਪਬਲਿਕ ਸਕੂਲ ਨਵੀਂ ਦਿੱਲੀ ਦੀ ਟੀਮ ਜੇਤੂ ਰਹੀ ਜਦੋਂਕਿ ਬਰਾਸ ਬੈਂਡ ਮੁਕਾਬਲੇ ਵਿੱਚ ਡੀਏਵੀ ਪਬਲਿਕ ਸਕੂਲ ਹਮੀਰਪੁਰ ਦੀ ਟੀਮ ਚੈਂਪੀਅਨ ਬਣੀ। ਦੇਰ ਸ਼ਾਮ ਇਨਾਮ ਵੰਡ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਅਤੇ ਹੋਰਨਾਂ ਅਧਿਕਾਰੀਆਂ ਨੇ ਜੇਤੂ ਟੀਮਾਂ ਨੂੰ ਇਨਾਮ ਵੰਡੇ। ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕਿਆਂ ਦੇ ਪਾਈਪ ਤੇ ਬਰਾਸ ਬੈਂਡ ਦੇ ਮੁਕਾਬਲੇ ਕਰਵਾਏ ਗਏ, ਜਦਕਿ 14 ਦਸੰਬਰ ਨੂੰ ਲੜਕੀਆਂ ਦੇ ਮੁਕਾਬਲੇ ਕਰਵਾਏ ਜਾਣਗੇ। ਮੰਚ ਸੰਚਾਲਕ ਲੈਕਚਰਾਰ ਰੁਪਿੰਦਰ ਕੌਰ ਗਰੇਵਾਲ ਨੇ ਕੀਤਾ।

Advertisement

Advertisement
Advertisement
Author Image

Advertisement