For the best experience, open
https://m.punjabitribuneonline.com
on your mobile browser.
Advertisement

ਸ੍ਰੀ ਗੁਰੂ ਗ੍ਰੰਥ ’ਵਰਸਿਟੀ ਦੀ ਟੀਮ ਨੇ ਗਤਕੇ ਦੇ ਜੌਹਰ ਦਿਖਾਏ

08:07 AM Aug 20, 2024 IST
ਸ੍ਰੀ ਗੁਰੂ ਗ੍ਰੰਥ ’ਵਰਸਿਟੀ ਦੀ ਟੀਮ ਨੇ ਗਤਕੇ ਦੇ ਜੌਹਰ ਦਿਖਾਏ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਗਤਕਾ ਟੀਮ ਦੇ ਮੈਂਬਰ।
Advertisement

ਫਤਹਿਗੜ੍ਹ ਸਾਹਿਬ:

ਆਜ਼ਾਦੀ ਦਿਹਾੜੇ ਮੌਕੇ ਪੰਜਾਬ ਰਾਜ ਭਵਨ ਚੰਡੀਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਜਥੇਦਾਰ ਸੁਖਦੇਵ ਸਿੰਘ ਅਤੇ ਤਲਵਿੰਦਰ ਸਿੰਘ ਗਤਕਾ ਕੋਚ ਦੀ ਅਗਵਾਈ ਹੇਠ ਗਤਕੇ ਦੇ ਜੌਹਰ ਦਿਖਾਏ। ਗੱਤਕਾ ਕੋਚ ਤਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਮੁੱਖ ਮੰਤਰੀ ਭਗਵੰਤ ਮਾਨ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਹਾਜ਼ਰ ਸਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗਤਕਾ ਟੀਮ ਤਿੰਨ ਸਾਲ ਤੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਗਤਕਾ ਚੈਂਪੀਅਨਸ਼ਿਪ ਜਿੱਤ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
×