For the best experience, open
https://m.punjabitribuneonline.com
on your mobile browser.
Advertisement

ਫਿਲਮ ‘ਟਿਪਸੀ’ ਦੀ ਟੀਮ ਗੁਰੂ ਨਾਨਕ ਖਾਲਸਾ ਕਾਲਜ ਪੁੱਜੀ

08:51 AM May 08, 2024 IST
ਫਿਲਮ ‘ਟਿਪਸੀ’ ਦੀ ਟੀਮ ਗੁਰੂ ਨਾਨਕ ਖਾਲਸਾ ਕਾਲਜ ਪੁੱਜੀ
Advertisement

ਪੱਤਰ ਪ੍ਰੇਰਕ
ਯਮੁਨਾਨਗਰ, 7 ਮਈ
ਗੁਰੂ ਨਾਨਕ ਖਾਲਸਾ ਕਾਲਜ ਨੇ ਆਪਣੇ ਸਾਬਕਾ ਵਿਦਿਆਰਥੀ ਮਨਦੀਪ ਦੀ ਆਉਣ ਵਾਲੀ ਫਿਲਮ ‘ਟਿਪਸੀ’ ਦੇ ਪ੍ਰਚਾਰ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਦੌਰਾਨ ਫਿਲਮ ਦੀ ਟੀਮ ਕਾਲਜ ਪੁੱਜੀ, ਜਿਸ ਦਾ ਸਟਾਫ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਫਿਲਮ ਵਿੱਚ ਮਨਦੀਪ ਨੇ ਇੱਕ ਪੁਲੀਸ ਅਫਸਰ ਦੀ ਭੂਮਿਕਾ ਨਿਭਾਈ ਹੈ। ਅਦਾਕਾਰ ਮਨਦੀਪ ਨੇ ਦੱਸਿਆ ਕਿ ਉਸ ਨੇ 2008 ਵਿੱਚ ਇਸ ਕਾਲਜ ਤੋਂ ਫਿਜ਼ੀਕਲ ਐਜੂਕੇਸ਼ਨ ਵਿੱਚ ਮਾਸਟਰ ਦੀ ਡਿਗਰੀ ਪੂਰੀ ਕੀਤੀ ਸੀ। ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਨੇ ਮਨਦੀਪ ਦਾ ਉਸ ਦੇ ਆਪਣੇ ਪੁਰਾਣੇ ਕਾਲਜ ਨੂੰ ਚੇਤੇ ਰੱਖਣ ਲਈ ਧੰਨਵਾਦ ਕੀਤਾ ਤੇ ਸੁਆਗਤ ਕਰਦਿਆਂ ਉਸ ਦੀਆਂ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕੀਤਾ। ਕਾਲਜ ਦੀ ਵਾਈਸ ਪ੍ਰਿੰਸੀਪਲ ਡਾ. ਕਮਲਪ੍ਰੀਤ ਕੌਰ ਨੇ ਮਨਦੀਪ ਅਤੇ ਸ੍ਰੀ ਅਦਿੱਤਿਆ ਲਖੀਆ ਦਾ ਨਿੱਘਾ ਸਵਾਗਤ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×