For the best experience, open
https://m.punjabitribuneonline.com
on your mobile browser.
Advertisement

ਫ਼ੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਸੈਕਟਰ-26 ਦੀ ਮੰਡੀ ਵਿੱਚ ਛਾਪਾ

08:39 AM May 10, 2024 IST
ਫ਼ੂਡ ਸੇਫਟੀ ਵਿਭਾਗ ਦੀ ਟੀਮ ਵੱਲੋਂ ਸੈਕਟਰ 26 ਦੀ ਮੰਡੀ ਵਿੱਚ ਛਾਪਾ
Advertisement

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 9 ਮਈ
ਚੰਡੀਗੜ੍ਹ ਪ੍ਰਸ਼ਾਸਨ ਦੇ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਨੇ ਮਾਰਕੀਟਾਂ ਵਿੱਚ ਸੁਰੱਖਿਅਤ ਤੇ ਸਿਹਤਮੰਦ ਭੋਜਨ ਉਤਪਾਦਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਲਈ ਅੱਜ ਇੱਥੇ ਸੈਕਟਰ 26 ਸਥਿਤ ਅਨਾਜ ਮੰਡੀ ਵਿੱਚ ਛਾਪਾ ਮਾਰਿਆ। ਇਸ ਛਾਪੇ ਦਾ ਮੁੱਖ ਉਦੇਸ਼ ਮੰਡੀ ਵਿੱਚ ਵਿਕ ਰਹੇ ਚੌਲਾਂ ਦੀਆਂ ਵੱਖ-ਵੱਖ ਕਿਸਮਾਂ ਦੀ ਜਾਂਚ ਕਰਨਾ ਸੀ। ਮੰਡੀ ਦੀਆਂ ਵੱਖ ਵੱਖ ਦੁਕਾਨਾਂ ਤੋਂ ਲਏ ਗਏ ਚੌਲਾਂ ਦੇ ਨਮੂਨਿਆਂ ਦੀ ਅਧਿਕਾਰਤ ਭੋਜਨ ਵਿਸ਼ਲੇਸ਼ਣ ਪ੍ਰਯੋਗਸ਼ਾਲਾ ਵਿੱਚ ਜਾਂਚ ਕੀਤੀ ਜਾਵੇਗੀ। ਸਿਹਤ ਵਿਭਾਗ ਵਲੋਂ ਸ਼ਹਿਰ ਵਾਸੀਆਂ ਅਤੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਰਕੀਟ ਵਿੱਚੋਂ ਖਾਣ-ਪੀਣ ਦੀਆਂ ਵਸਤਾਂ ਖ਼ਰੀਦਣ ਸਮੇਂ ਸਾਵਧਾਨੀ ਵਰਤਣ।

Advertisement

Advertisement
Author Image

sukhwinder singh

View all posts

Advertisement
Advertisement
×