ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਖਾਦ ਦੀ ਚੈਕਿੰਗ ਲਈ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਸਰਗਰਮ

08:00 AM Nov 18, 2024 IST
ਡੀਏਪੀ ਖਾਦ ਦੀ ਚੈਕਿੰਗ ਕਰਦੇ ਹੋਏ ਖੇਤੀਬਾੜੀ ਅਫਸਰ ਅਵਨਿੰਦਰ ਸਿੰਘ ਮਾਨ ਤੇ ਹੋਰ ਅਧਿਕਾਰੀ।

ਸਰਬਜੀਤ ਸਿੰਘ ਭੰਗੂ/ ਮੁਖਤਿਆਰ ਸਿੰਘ ਨੌਗਾਵਾਂ
ਪਟਿਆਲਾ /ਦੇਵੀਗੜ੍ਹ, 17 ਨਵੰਬਰ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਡੀਏਪੀ ਖਾਦ ਦੀ ਚੈਕਿੰਗ ਕਰਨ ਲਈ ਬਲਾਕ ਖੇਤੀਬਾੜੀ ਅਫ਼ਸਰ, ਭੁੱਨਰਹੇੜੀ ਅਤੇ ਸਨੌਰ ਦੀ ਟੀਮ ਨੇ ਵੱਖ-ਵੱਖ ਥਾਵਾਂ ’ਤੇ ਜਾ ਕੇ ਵੱਖ-ਵੱਖ ਖਾਦ ਵਿਕਰੇਤਾਵਾਂ ਨਾਲ ਮੀਟਿਗਾਂ ਕੀਤੀਆਂ। ਮੀਟਿੰਗ ਵਿੱਚ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ।
ਮੀਟਿੰਗ ਉਪਰੰਤ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਭੁੱਨਰਹੇੜੀ ਦੇ ਖੇਤਰ ਦੇਵੀਗੜ੍ਹ ਵਿੱਚ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ਵੀ ਚੈੱਕ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖਾਦ ਸਮੱਗਰੀ ਵੇਚੀ ਜਾਂਦੀ ਹੈ, ਉਸ ਦਾ ਪੱਕਾ ਬਿਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਖੇਤੀ ਸਮੱਗਰੀ ਹੀ ਕਿਸਾਨਾਂ ਨੂੰ ਵੇਚੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਟੀਮ ਵੱਲੋਂ ਖਾਦ ਵਿਕਰੇਤਾਵਾਂ ਦੀਆਂ ਦੁਕਾਨਾਂ ’ਤੇ ਡੀਏਪੀ ਖਾਦ ਦੇ ਭੰਡਾਰ ਦੀ ਚੈਕਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਜੇਕਰ ਕਿਸੇ ਵੀ ਖਾਦਵਿਕਰੇਤਾ ਵੱਲੋਂ ਖਾਦ ਜਮ੍ਹਾਂ ਕੀਤੀ ਜਾਂਦੀ ਹੈ ਜਾਂ ਕਾਲਾਬਾਜ਼ਾਰੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ, ਡਾ. ਵਿਮਲਪ੍ਰੀਤ ਸਿੰਘ ਅਤੇ ਡਾ. ਜਸਪ੍ਰੀਤ ਸਿੰਘ ਰੰਧਾਵਾ ਸ਼ਾਮਲ ਸਨ।

Advertisement

Advertisement