For the best experience, open
https://m.punjabitribuneonline.com
on your mobile browser.
Advertisement

ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਈਂ ਛਾਪੇ

10:35 AM Oct 24, 2024 IST
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ ਵੱਖ ਥਾਈਂ ਛਾਪੇ
ਸਿਹਤ ਵਿਭਾਗ ਦੇ ਮੁਲਾਜ਼ਮ ਹੁਸ਼ਿਆਰਪੁਰ-ਫ਼ਗਵਾੜਾ ਬਾਈਪਾਸ ’ਤੇ ਦੁੱਧ ਦੀ ਜਾਂਚ ਕਰਦੇ ਹੋਏ।
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 23 ਅਕਤੂਬਰ
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵਿਭਾਗ ਦੀਆਂ ਟੀਮਾਂ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਇਸੇ ਤਹਿਤ ਅੱਜ ਤੜਕੇ ਵਿਭਾਗ ਦੀ ਇਕ ਟੀਮ ਨੇ ਹੁਸ਼ਿਆਰਪੁਰ-ਫਗਵਾੜਾ ਬਾਈਪਾਸ ’ਤੇ ਦੋਧੀਆਂ ਵੱਲੋਂ ਸਪਲਾਈ ਕੀਤੇ ਜਾ ਰਹੇ ਦੁੱਧ ਦੀ ਚੈਕਿੰਗ ਕੀਤੀ ਅਤੇ ਦੁੱਧ ਦੇ ਨਮੂਨੇ ਲਏ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਵੱਲੋਂ ਵੇਚੇ ਜਾ ਰਹੇ ਖਾਧ ਪਦਾਰਥਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਟੀਮ ਵਲੋਂ ਗੜ੍ਹਸ਼ੰਕਰ-ਚੰਡੀਗੜ੍ਹ ਰੋਡ ’ਤੇ ਵੀ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਇੱਕ ਗੱਡੀ ਵਿੱਚੋਂ ਸ਼ੱਕੀ 50 ਕਿਲੋਗ੍ਰਾਮ ਪਨੀਰ ਤੇ 10 ਕਿਲੋਗ੍ਰਾਮ ਖੋਆ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤੇ ਗਏ ਹਨ ਜਿਸ ਦੀ ਰਿਪੋਰਟ ਆਉਣ ਉਪਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਨੀਰ ਤੇ ਖੋਏ ਨੂੰ ਇਕ ਦੁਕਾਨ ਵਿੱਚ ਸੀਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਖਾਧ ਪਦਾਰਥਾਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਮਿਆਰੀ ਤੇ ਸ਼ੁੱਧ ਖਾਧ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ। ਚੈਕਿੰਗ ਟੀਮ ਵਿਚ ਫੂਡ ਅਫ਼ਸਰ ਵਿਵੇਕ ਕੁਮਾਰ, ਅਭੀਨਵ ਖੋਸਲਾ, ਰਾਮ ਲੁਭਾਇਆ ਤੇ ਹਰਜੀਤ ਸਿੰਘ ਸ਼ਾਮਲ ਸਨ।

Advertisement

Advertisement
Advertisement
Author Image

Advertisement