For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਵਿੱਚ ਤਾਪਮਾਨ 43 ਡਿਗਰੀ ਤੱਕ ਪੁੱਜਿਆ

09:07 AM Jun 03, 2024 IST
ਅੰਮ੍ਰਿਤਸਰ ਵਿੱਚ ਤਾਪਮਾਨ 43 ਡਿਗਰੀ ਤੱਕ ਪੁੱਜਿਆ
ਅੰਮ੍ਰਿਤਸਰ ਵਿੱਚ ਐਤਵਾਰ ਨੂੰ ਗਰਮੀ ਤੋਂ ਰਾਹਤ ਪਾਉਣ ਲਈ ਮੋਟਰ ’ਤੇ ਨਹਾਉਂਦਾ ਹੋਇਆ ਇਕ ਨੌਜਵਾਨ। -ਫੋਟੋ: ਏਐੱਨਆਈ
Advertisement

ਜਸਬੀਰ ਸੱਗੂ
ਅੰਮ੍ਰਿਤਸਰ, 2 ਜੂਨ
ਪੰਜਾਬ ਵਿੱਚ ਪੈ ਰਹੀ ਅਤਿ ਦੀ ਗਰਮੀ ਤੇ ਲੂ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ ਅਤੇ ਉਹ ਘਰਾਂ ਵਿੱਚ ਬੰਦ ਹੋ ਕੇ ਰਹਿ ਗਏ ਹਨ। ਵਧ ਰਹੀ ਗਰਮੀ ਨੂੰ ਦੇਖਦਿਆਂ ਹੋਇਆਂ ਪੰਜਾਬ ਸਰਕਾਰ ਵਲੋਂ ਸਕੂਲਾਂ ਵਿੱਚ ਪਹਿਲਾਂ ਕੀਤੀਆਂ ਗਈਆਂ ਛੁੱਟੀਆਂ ਨਾਲ ਬੱਚਿਆਂ ਅਤੇ ਮਾਪਿਆਂ ਨੂੰ ਕਾਫੀ ਰਾਹਤ ਮਿਲੀ ਹੈ, ਪਰ ਕੰਮਕਾਜੀ ਤੇ ਨੌਕਰੀ ਪੇਸ਼ਾ ਵਰਗ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਪ੍ਰਸਾਸ਼ਨ ਵਲੋਂ ਗਰਮੀ ਤੋਂ ਬਚਾਅ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ। ਪ੍ਰਸ਼ਾਸਨ ਨੇ ਕਿਹਾ ਕਿ ਜ਼ਰੂਰੀ ਕੰਮ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਅਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਘਰਾਂ ’ਚ ਹੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਘਰੋਂ ਨਿਕਲਣ ਤੋਂ ਪਹਿਲਾਂ ਪਾਣੀ ਪੀਣ ਦੇ ਨਾਲ ਨਾਲ ਬੋਤਲ ਵਿੱਚ ਠੰਢਾ ਅਤੇ ਨਿੰਬੂ ਪਾਣੀ ਵੀ ਪਾਣੀ ਨਾਲ ਲਿਜਾਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਤਰਲ ਪਦਾਰਥਾਂ ਦਾ ਜ਼ਿਆਦਾ ਇਸਤੇਮਾਲ ਕਰਨ ਦੀ ਤਾਕੀਦ ਕੀਤੀ ਗਈ ਹੈ। ਮੋਟਰਸਾਈਕਲ ’ਤੇ ਬਾਹਰ ਜਾਣ ਸਮੇਂ ਲੋਕਾਂ ਵਲੋਂ ਮੂੰਹ ’ਤੇੇ ਕੱਪੜਾ ਅਤੇ ਰੁਮਾਲ ਆਦਿ ਲਪੇਟਿਆ ਜਾ ਰਿਹਾ ਹੈ। ਦੇਖਿਆ ਗਿਆ ਹੈ ਕਿ ਇਮਾਰਤਸਾਜ਼ੀ ਦੇ ਕੰਮ ਵਿੱਚ ਲੱਗੇ ਮਿਸਤਰੀ ਮਜ਼ਦੂਰ ਧੁੱਪ ਵਿੱਚ ਹੀ ਮੁੜਕੋ ਮੁੜਕੀ ਹੋ ਕੇ ਕੰਮ ਕਰਨ ਲਈ ਮਜਬੂਰ ਹਨ, ਕਿਉਂਕਿ ਉਨ੍ਹਾਂ ਨੇ ਰੋਜ਼ਾਨਾ ਦੀ ਦਿਹਾੜੀ ਕਰ ਕੇ ਆਪਣੇ ਪਰਿਵਾਰ ਦਾ ਢਿੱਡ ਭਰਨਾ ਹੁੰਦਾ ਹੈ। ਅੱਜ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਉਪਰ ਦਰਜ ਕੀਤਾ ਗਿਆ। ਦਿਨ ਸਮੇਂ ਤੇਜ ਧੁੱਪ ਦੇ ਚੱਲਦਿਆਂ ਲੋਕਾਂ ਦੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ ਅਤੇ ਮਾਰਕੀਟਾਂ ਅਤੇ ਦੁਕਾਨਾਂ ’ਤੇ ਗਾਹਕ ਘੱਟ ਨਜ਼ਰ ਆ ਰਹੇ ਹਨ।

Advertisement

Advertisement
Author Image

Advertisement
Advertisement
×