ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪਿਆ

07:45 AM May 10, 2024 IST

ਸ਼ਗਨ ਕਟਾਰੀਆ
ਬਠਿੰਡਾ, 9 ਮਈ
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਸੂਬੇ ਦੇ ਸੱਤ ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਟੱਪ ਗਿਆ ਹੈ। ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਭਲਕੇ 10 ਮਈ ਨੂੰ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਿਕ ਭਲਕ ਤੋਂ ਪੱਛਮੀ ਗੜਬੜੀ ਸ਼ੁਰੂ ਹੋਵੇਗੀ ਜੋ 13 ਮਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ ਜ਼ਿਆਦਾਤਰ ਖੇਤਰਾਂ ਵਿਚ ਮੀਂਹ ਪਵੇਗਾ। ਗਰਮੀ ਵਧਣ ਕਾਰਨ ਲੋਕਾਂ ਦਾ ਜਿਊਣਾ ਮੁਹਾਲ ਹੋ ਗਿਆ ਹੈ। ਮੌਸਮ ਮਾਹਿਰ ਗਰਮੀ ਦਾ ਕਾਰਨ ਕਈ ਦਿਨਾਂ ਤੋਂ ਨਿਰੰਤਰ ਵਗ ਰਹੀ ਪੁਰੇ ਦੀ ਹਵਾ ਨੂੰ ਮੰਨ ਰਹੇ ਹਨ। ਅੱਜ ਸ੍ਰੀ ਅੰਮ੍ਰਿਤਸਰ ਸਭ ਤੋਂ ਗਰਮ ਰਿਹਾ ਜਿਥੇ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ਦਾ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ, ਪਠਾਨਕੋਟ ਦਾ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ, ਫ਼ਰੀਦਕੋਟ ਦਾ ਵੱਧ ਤੋਂ ਵੱਧ ਤਾਪਮਾਨ 42.0 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 26.5 ਡਿਗਰੀ ਸੈਲਸੀਅਸ, ਸਮਰਾਲਾ ਦਾ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ, ਬਰਨਾਲਾ ਦਾ ਵੱਧ ਤੋਂ ਵੱਧ ਤਾਪਮਾਨ 41.4 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ, ਜਲੰਧਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਸੈਲਸੀਅਸ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38.2 ਅਤੇ ਘੱਟ ਤੋਂ ਘੱਟ ਤਾਪਮਾਨ 25.9 ਡਿਗਰੀ ਸੈਲਸੀਅਸ, ਰੂਪਨਗਰ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ, ਮੁਹਾਲੀ ਦਾ ਵੱਧ ਤੋਂ ਵੱਧ ਤਾਪਮਾਨ 37.7 ਡਿਗਰੀ ਸੈਲਸੀਅਸ, ਸ੍ਰੀ ਆਨੰਦਪੁਰ ਸਾਹਿਬ ਦਾ ਵੱਧ ਤੋਂ ਵੱਧ ਤਾਪਮਾਨ 37.6 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37.2 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

Advertisement
Advertisement