ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਜਧਾਨੀ ਵਿੱਚ ਤਾਪਮਾਨ 44 ਡਿਗਰੀ ਰਿਹਾ

08:33 AM Jun 05, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ):

Advertisement

ਦਿੱਲੀ ਵਾਸੀ ਮੰਗਲਵਾਰ ਦੀ ਸਵੇਰ ਨੂੰ ਗਰਮ ਮਾਹੌਲ ਵਿੱਚ ਉੱਠੇ। ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 30.4 ਡਿਗਰੀ ਸੈਲਸੀਅਸ ਰਿਹਾ ਜੋ ਸੀਜ਼ਨ ਦੀ ਔਸਤ ਤੋਂ ਤਿੰਨ ਡਿਗਰੀ ਵੱਧ ਸੀ। ਤਾਪਮਾਨ ਵਿੱਚ ਅਚਾਨਕ ਆਈ ਗਿਰਾਵਟ ਨੇ ਰਾਜਧਾਨੀ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਅਸਥਾਈ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਦਿਨ ਭਰ ਗਰਮੀ ਦੀ ਲਹਿਰ ਦੇ ਨਾਲ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਸੀ ਤੇ ਹਲਕੇ ਬੱਦਲਾਂ ਨਾਲ ਤਾਪਮਾਨ ਘੱਟ ਤਪਿਆ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਬਹੁਤ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਅੱਜ ਇੱਥੇ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਦੱਸਿਆ ਕਿ ਸਵੇਰੇ 8.30 ਵਜੇ ਨਮੀ 43 ਫ਼ੀਸਦੀ ਰਹੀ। ਅਗਲੇ ਦਿਨਾਂ ਦੌਰਾਨ ਮੌਸਮ ਤਪਸ਼ ਭਰਿਆ ਰਹੇਗਾ।

Advertisement
Advertisement