For the best experience, open
https://m.punjabitribuneonline.com
on your mobile browser.
Advertisement

ਸਿਟੀ ਬਿਊਟੀਫੁੱਲ ’ਚ ਤਾਪਮਾਨ 40 ਡਿਗਰੀ ਦੇ ਕਰੀਬ ਪੁੱਜਿਆ

06:36 AM May 06, 2024 IST
ਸਿਟੀ ਬਿਊਟੀਫੁੱਲ ’ਚ ਤਾਪਮਾਨ 40 ਡਿਗਰੀ ਦੇ ਕਰੀਬ ਪੁੱਜਿਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਸਿਟੀ ਬਿਊਟੀਫੁੱਲ ਵਿੱਚ ਮਈ ਮਹੀਨਾ ਚੜ੍ਹਦਿਆਂ ਹੀ ਗਰਮੀ ਨੇ ਮੁੜ ਹੱਥ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸ਼ਹਿਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਦੇ ਕਰੀਬ ਪੁੱਜ ਗਿਆ ਹੈ ਜਿਸ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉੱਧਰੋਂ ਚੱਲ ਰਹੀਆਂ ਗਰਮ ਹਵਾਵਾਂ ਕਰ ਕੇ ਵੀ ਲੋਕਾਂ ਦਾ ਘਰਾਂ ਤੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਸਿਟੀ ਬਿਊਟੀਫੁੱਲ ਦਾ ਵੱਧ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ 1.8 ਡਿਗਰੀ ਵੱਧ ਹੈ। ਇਸੇ ਤਰ੍ਹਾਂ ਘੱਟ ਤੋਂ ਘੱਟ ਤਾਪਮਾਨ 22.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਦੇ ਬਰਾਬਰ ਰਿਹਾ ਹੈ।
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਮੁੜ ਤੋਂ ਮੌਸਮ ਵਿੱਚ ਤਬਦੀਲੀ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲ ਸਕਦੀ ਹੈ।
ਅੱਜ ਐਤਵਾਰ ਨੂੰ ਸ਼ਹਿਰ ਵਿੱਚ ਤਾਪਮਾਨ ਵਧਣ ਕਰ ਕੇ ਲੋਕ ਘੱਟ ਗਿਣਤੀ ਵਿੱਚ ਸੜਕਾਂ ’ਤੇ ਨਿਕਲੇ। ਗਰਮੀ ਵਧਣ ਕਰ ਕੇ ਸ਼ਹਿਰ ਦੇ ਪਾਰਕਾਂ ਅਤੇ ਹੋਰਨਾਂ ਘੁੰਮਣ ਵਾਲੀਆਂ ਥਾਵਾਂ ’ਤੇ ਲੋਕਾਂ ਦੀ ਗਿਣਤੀ ਆਮ ਨਾਲੋਂ ਘੱਟ ਰਹੀ ਹੈ। ਮਈ ਮਹੀਨੇ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਦੇ ਨਾਲ ਹੀ ਸ਼ਹਿਰ ਦੇ ਬਾਜ਼ਾਰ ਸੁੰਨੇ ਪੈਣੇ ਸ਼ੁਰੂ ਹੋ ਗਏ ਹਨ।

Advertisement

ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਤਾਪਮਾਨ ਵਿੱਚ ਲਗਾਤਾਰ ਵਾਧੇ ਨੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਬੱਚਿਆਂ ਅਤੇ ਬਜ਼ੁਰਗਾਂ ਨੂੰ ਲੋੜ ਪੈਣ ’ਤੇ ਹੀ ਘਰੋਂ ਬਾਹਰ ਕੱਢਿਆ ਜਾਵੇ। ਉਨ੍ਹਾਂ ਸਾਰਿਆਂ ਨੂੰ ਸੂਤੀ ਕੱਪੜਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਗਰਮੀ ਵਿੱਚ ਵੱਧ ਤੋਂ ਵੱਧ ਪਾਣੀ, ਜੂਸ ਅਤੇ ਨਾਰੀਅਲ ਪਾਣੀ ਪੀਣ ਸਣੇ ਤਰਲ ਪਦਾਰਥਾਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਧੁੱਪ ਵਿੱਚ ਨਿਕਲਣ ਸਮੇਂ ਛੱਤਰੀ ਦੀ ਵਰਤੋਂ ਦੀ ਅਪੀਲ ਕੀਤੀ ਹੈ।

Advertisement
Author Image

Advertisement
Advertisement
×