ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਅਤੇ ਲੁੱਟ-ਖੋਹ ਕਰਨ ਵਾਲਾ ਗਰੋਹ ਕਾਬੂ

07:32 AM Jul 07, 2023 IST
ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਤਵੀਰ ਸਿੰਘ।

ਰਵਿੰਦਰ ਰਵੀ
ਬਰਨਾਲਾ, 6 ਜੁਲਾਈ
ਜ਼ਿਲ੍ਹਾ ਪੁਲੀਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲੀਸ ਨੇ ਚੋਰੀ ਅਤੇ ਲੁੱਟ ਖੋਹ ਕਰਨ ਵਾਲੇ ਪੰਜ ਮੈਂਬਰੀ ਗਰੋਹ ਨੂੰ ਦੇਸੀ ਪਿਸਤੌਲ 12 ਬੋਰ­ 12 ਕਾਰਤੂਸ­ਾਂ, ਹੌਂਡਾ ਸਿਟੀ ਕਾਰ­, ਤਿੰਨ ਮੋਟਰਸਾਈਕਲਾਂ ਅਤੇ ਬੇਸਵਾਲ ਸਮੇਤ ਗਿ੍ਫ਼ਤਾਰ ਕੀਤਾ ਹੈ।
ਡੀਐੱਸਪੀ ਸਿਟੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ 5 ਜੁਲਾਈ ਨੂੰ ਸਹਾਇਕ ਥਾਣੇਦਾਰ ਬਲਕਰਨ ਸਿੰਘ ਸੀਆਈਏ ਸਟਾਫ਼ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਲੁੱਟ ਖੋਹ ਅਤੇ ਚੋਰੀਆਂ ਕਰਨ ਦੇ ਆਦੀ ਪੰਜ ਮੈਂਬਰੀ ਗਰੋਹ ਦੇ ਮੈਂਬਰਾਂ ਇੰਦਰਜੀਤ ਸਿੰਘ ਉਰਫ਼ ਕਿੰਦੀ­ ਕੁਲਵਿੰਦਰ ਸਿੰਘ ਉਰਫ਼ ਬੱਬੂ, ਗੁਰਵਿੰਦਰ ਸਿੰਘ ਉਰਫ਼ ਠੇਲਾ, ਰਵੀ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਅਤੇ ਲਵਪ੍ਰੀਤ ਸਿੰਘ ਉਰਫ਼ ਲਵੀ ਵਾਸੀ ਪਿੰਡ ਕ੍ਰਿਪਾਲ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗਰੋਹ ਕੋਲ ਨਾਜਾਇਜ਼ ਅਸਲਾ, ਹਥਿਆਰ ਅਤੇ ਚੋਰੀ ਕੀਤੇ ਵਾਹਨ ਹੋਣ ਕਾਰਨ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਅਤੇ ਅੱਜ ਵੀ ਇਹ ਆਪਣੀ ਕਾਰ ਤੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਕਿਸੇ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ’ਚ ਹਨ।
ਡੀਐੱਸਪੀ ਨੇ ਦੱਸਿਆ ਕਿ ਮੁਲਾਜ਼ਮਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਬਰਾਮਦ ਕਾਰ ਉਨ੍ਹਾਂ ਨੇ ਪਟਿਆਲਾ ਤੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਚੋਰੀ ਕੀਤੀ ਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
ਕਾਬੂਗਰੋਹਚੋਰੀਲੁੱਟ-ਖੋਹਵਾਲਾ
Advertisement