ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਤੀਸਰਾ ਰਾਗ ਦਰਬਾਰ ਅੱਜ
10:39 AM Dec 01, 2024 IST
Advertisement
ਪੱਤਰ ਪ੍ਰੇਰਕ
ਪਾਇਲ , 30 ਨਵੰਬਰ
ਸੰਤ ਤੇਜਾ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦਸਵੀਂ ਬਰਸੀਂ ਨੂੰ ਸਮਰਪਿਤ ਤੀਸਰਾ ਰਾਗ ਦਰਬਾਰ ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਹਿਲੀ ਦਸੰਬਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਮੁੱਖ ਗਰੰਥੀ ਭਾਈ ਅਜਵਿੰਦਰ ਸਿੰਘ ਅਤੇ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ 1 ਦਸੰਬਰ ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ਰਾਗ ਦਰਬਾਰ ਸਜਾਇਆ ਜਾਵੇਗਾ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥੇ ਰਾਗਾਂ ਆਧਾਰਿਤ ਕੀਰਤਨ ਕਰਨਗੇ। ਰਾਗ ਦਰਬਾਰ ਦੀ ਆਰੰਭਤਾ ਰਾੜਾ ਸਾਹਿਬ ਅਕੈਡਮੀ ਦੇ ਵਿਦਿਆਰਥੀ ਕਰਨਗੇ। ਪ੍ਰਿੰਸੀਪਲ ਸੁਖਵੰਤ ਸਿੰਘ ਤੋਂ ਇਲਾਵਾ ਰਾਗੀ ਭਾਈ ਮਹਾਂਵੀਰ ਸਿੰਘ, ਭਾਈ ਜਸਪਿੰਦਰ ਸਿੰਘ, ਡਾ. ਗੁਰਿੰਦਰ ਸਿੰਘ ਅਤੇ ਭਾਈ ਭੁਪਿੰਦਰ ਸਿੰਘ (ਸਾਰੇ ਹਜ਼ੂਰੀ ਜਥੇ ਦਰਬਾਰ ਸਾਹਿਬ ਅੰਮ੍ਰਿਤਸਰ) ਕੀਰਤਨ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।
Advertisement
Advertisement
Advertisement