ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਹਿਮਦਾਬਾਦ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਤਾਰ ਪਾਕਿਸਤਾਨ ਤੇ ਰੂਸ ਨਾਲ ਜੁੜੇ

12:47 PM May 10, 2024 IST

ਅਹਿਮਦਾਬਾਦ, 10 ਮਈ
ਇਥੋਂ ਦੀ ਕ੍ਰਾਈਮ ਬ੍ਰਾਂਚ ਨੇ 6 ਮਈ ਨੂੰ ਗੁਜਰਾਤ ਦੇ ਅਹਿਮਦਾਬਾਦ ਵਿਚ 38 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਭੇਜਣ ਦੀਆਂ ਤਾਰਾਂ ਪਾਕਿਸਤਾਨ ਤੇ ਰੂਸ ਨਾਲ ਜੁੜੀਆਂ ਹੋਈਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਦਹਿਸ਼ਤ ਅਤੇ ਡਰ ਪੈਦਾ ਕਰਨ ਲਈ ਰੂਸੀ ਸਰਵਰ ਦੀ ਵਰਤੋਂ ਕੀਤੀ ਗਈ ਸੀ। ਧਮਕੀ ਪੱਤਰ ਰੂਸੀ ਡੋਮੇਨ ਤੋਂ ਭੇਜਿਆ ਗਿਆ ਸੀ। 7 ਮਈ ਦੀਆਂ ਲੋਕ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਧਮਕੀ ਭਰੀਆਂ ਈਮੇਲਾਂ ਨੇ ਲੋਕਾਂ ਵਿੱਚ ਵਿਆਪਕ ਦਹਿਸ਼ਤ ਫੈਲਾ ਦਿੱਤੀ ਸੀ। ਧਮਕੀਆਂ ਮਿਲਣ ਤੋਂ ਬਾਅਦ ਕ੍ਰਾਈਮ ਬ੍ਰਾਂਚ, ਸਾਈਬਰ ਕ੍ਰਾਈਮ ਯੂਨਿਟ, ਸਪੈਸ਼ਲ ਅਪਰੇਸ਼ਨ ਗਰੁੱਪ ਅਤੇ ਅਹਿਮਦਾਬਾਦ ਪੁਲੀਸ ਨੇ ਜਾਂਚ ਸ਼ੁਰੂ ਕੀਤੀ। ਧਮਕੀ ਲਈ ਵਰਤਿਆ ਈਮੇਲ ਪਤਾ, sawariim@mail.ru ਸੀ ਤੇ ਇਹ ਰੂਸ ਦਾ ਹੈ। ਅਧਿਕਾਰੀਆਂ ਨੇ ਕਿਹਾ ਕਿ ਅਪਰਾਧੀਆਂ ਨੇ ਭੁਲੇਖਾਪਾਊ ਆਈਪੀ ਐਡਰੈੱਸ ਦੀ ਵਰਤੋਂ ਕੀਤੀ ਹੋ ਸਕਦੀ ਹੈ।

Advertisement

Advertisement