ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਰੋਜ਼ਾ 26ਵਾਂ ਧਾਰਮਿਕ ਦੀਵਾਨ ਸਮਾਪਤ

07:53 AM Sep 10, 2024 IST
ਸੰਤ ਜਗਜੀਤ ਸਿੰਘ ਲੋਪੋਂ ਵਾਲੇ ਸੰਗਤਾਂ ਅਤੇ ਪ੍ਰਬੰਧਕਾਂ ਨਾਲ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਸਤੰਬਰ
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ 26ਵਾਂ ਦਰਬਾਰ ਧਾਰਮਿਕ ਨੂਰੀ ਦੀਵਾਨ ਅੱਜ ਸਮਾਪਤ ਹੋ ਗਏ ਹਨ। ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਦਕਿ ਸ਼ਾਮ ਦੇ ਦੀਵਾਨ ਵਿੱਚ ਕਵੀਸ਼ਰੀ ਜਥਿਆਂ ਵੱਲੋਂ ਗੁਰ ਇਤਿਹਾਸ ’ਤੇ ਰੋਸ਼ਨੀ ਪਾਈ ਗਈ। ਇਸ ਉਪਰੰਤ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੀ ਅਮਰ ਕਥਾ ਸਰਵਣ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਲਈ ਕੰਮ ਕਰਨ ਦੇ ਨਾਲ-ਨਾਲ ਮਨੁੱਖਤਾ ਦੇ ਭਲੇ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਕੰਮ ਕਰਨੇ ਚਾਹੀਦੇ ਹਨ। ਦੀਵਾਨਾਂ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰ ਰਹੀ ਸੰਗਤ ਨੂੰ ਸੰਤ ਜਗਜੀਤ ਸਿੰਘ ਲੋਪੋਂ ਵਾਲਿਆਂ ਨੇ ਨਸ਼ਿਆਂ ਦਾ ਤਿਆਗ ਕਰਨ, ਵਿੱਦਿਆ ਦੀ ਪ੍ਰਾਪਤੀ, ਸਮਾਜ ਅਤੇ ਦੇਸ਼ ਨੂੰ ਉੱਚਾ ਚੁੱਕਣ ਲਈ ਉਪਰਾਲੇ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਹਰਦਿਆਲ ਸਿੰਘ, ਮਹਿੰਦਰ ਸਿੰਘ ਲੋਟੇ, ਕੁਲਦੀਪ ਸਿੰਘ ਕਲਸੀ, ਸੁਰਜੀਤ ਸਿੰਘ ਕਲਸੀ, ਹਾਕਮ ਸਿੰਘ ਸੀਰੇ, ਦਲੀਪ ਸਿੰਘ ਰਾਜੋਆਣਾ, ਸੁਖਵਿੰਦਰ ਸਿੰਘ ਰਾਮਾ, ਕੁਲਵਿੰਦਰ ਸਿੰਘ ਟੀਟੂ, ਇੰਦਰਜੀਤ ਸਿੰਘ ਪੱਪੀ, ਹਰਪਾਲ ਸਿੰਘ ਘਟੌੜੇ, ਅਮਰਜੀਤ ਸਿੰਘ ਬਾਂਸਲ, ਮਨਜਿੰਦਰ ਸਿੰਘ ਕਲਸੀ, ਦਲੀਪ ਸਿੰਘ ਕਲੇਰ, ਪ੍ਰੇਮ ਸਿੰਘ ਪੀ ਐੱਸ, ਕੁਲਦੀਪ ਕੌਰ, ਗੁਰਦਿਆਲ ਕੌਰ, ਗੁਰਦੇਵ ਕੌਰ ਅਤੇ ਸਤਨਾਮ ਕੌਰ ਵੀ ਹਾਜ਼ਰ ਸਨ।
ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱਚ ਜਪ-ਤਪ ਚੌਪਹਿਰਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ ਤੇ ਸਤਿਕਾਰ ਭੇਟ ਕੀਤਾ। ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਦੀ ਪ੍ਰੇਰਨਾ ਅਤੇ ਸ਼ਹਿਰ ਦੀਆਂ ਵੱਖ ਵੱਖ ਇਸਤਰੀ ਸਤਿਸੰਗ ਸਭਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਜਪ-ਤਪ ਚੌਪਹਿਰਾ ਸਮਾਗਮ ਦੌਰਾਨ ਬੀਬੀ ਗੁਰਮੀਤ ਕੌਰ ਦੀ ਅਗਵਾਈ ਹੇਠ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਅਤੇ ਸਮਾਗਮ ਦੇ ਪ੍ਰਬੰਧਕ ਮਨਿੰਦਰ ਸਿੰਘ ਆਹੂਜਾ ਨੇ ਕੀਰਤਨੀ ਜਥਿਆਂ ਨੂੰ ਸਿਰੋਪੇ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ, ਸੁਰਿੰਦਰਪਾਲ ਸਿੰਘ ਭੁਟੀਆਨੀ, ਸੁਖਵਿੰਦਰ ਸਿੰਘ ਹੈਪੀ ਕੋਚਰ ਅਤੇ ਮਨਜੋਤ ਸਿੰਘ ਪਾਹਵਾ ਹਾਜ਼ਰ ਸਨ।

Advertisement

Advertisement