For the best experience, open
https://m.punjabitribuneonline.com
on your mobile browser.
Advertisement

ਰੋਜ਼ਾ ਸ਼ਰੀਫ਼ ਵਿੱਚ ਤਿੰਨ ਦਿਨਾਂ ਸਾਲਾਨਾ ਉਰਸ ਸ਼ੁਰੂ

08:57 AM Sep 02, 2024 IST
ਰੋਜ਼ਾ ਸ਼ਰੀਫ਼ ਵਿੱਚ ਤਿੰਨ ਦਿਨਾਂ ਸਾਲਾਨਾ ਉਰਸ ਸ਼ੁਰੂ
ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦੇ ਸਨਮਾਨ ਮਗਰੋਂ ਸਾਂਝੀ ਤਸਵੀਰ ਖਿਚਵਾਉਂਦੇ ਹੋਏ ਜਗਦੀਪ ਸਿੰਘ ਚੀਮਾ ਅਤੇ ਹੋਰ। -ਫ਼ੋਟੋ: ਸੂਦ
Advertisement

ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 1 ਸਤੰਬਰ
ਮੁਸਲਮਾਨਾਂ ਦਾ ਦੂਜਾ ਮੱਕਾ ਮੰਨੇ ਜਾਂਦੇ ਰੋਜ਼ਾ ਸ਼ਰੀਫ਼ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫਸਾਨੀ ਦੀ ਯਾਦ ’ਚ ਤਿੰਨ ਰੋਜ਼ਾ ਸਾਲਾਨਾ ਉਰਸ ਅੱਜ ਤੋਂ ਸ਼ਰੂ ਹੋ ਗਿਆ। ਹ0ਜ਼ਾਰਾਂ ਦੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂ ਇਸ ਪਵਿੱਤਰ ਸਥਾਨ ’ਤੇ ਨਤਮਸਤਕ ਹੋਏ। ਪਾਕਿਸਤਾਨ ਤੋਂ 75 ਸ਼ਰਧਾਲੂਆਂ ਦਾ ਜਥਾ ਵੀ ਇੱਥੇ ਪਹੁੰਚਿਆ,ਜਿਨ੍ਹਾਂ ਦਾ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਜਗਦੀਪ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਜਿਲਾ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮਕਾਰੋਂਪੁਰ, ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਬਰਿੰਦਰ ਸਿੰਘ ਸੋਢੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਇਨ੍ਹਾਂ ਦਾ ਯਾਦਗਾਰੀ ਚਿੰਨ੍ਹ ਤੇ ਹਾਰ ਪਾ ਕੇ ਸਨਮਾਨ ਕੀਤਾ ਗਿਆ।
ਪਾਕਿਸਤਾਨ ਜਥੇ ਦੇ ਇੰਚਾਰਜ ਡਾ. ਮੁਹੰਮਦ ਅਜ਼ੀਮ ਫਾਰੂਕੀ ਨੇ ਪੰਜਾਬੀਆਂ ਖ਼ਾਸ ਕਰਕੇ ਸਿੱਖ ਕੌਮ ਵੱਲੋਂ ਕੀਤੀ ਮਹਿਮਾਨਨਿਵਾਜ਼ੀ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਭਾਰਤ ਨੂੰ ਆਉਣ ਜਾਣ ਲਈ ਵੀਜ਼ੇ ਦੇਣ ’ਚ ਖੁੱਲ੍ਹਦਿਲੀ ਦਿਖਾਉਣੀ ਚਾਹੀਦੀ ਹੈ। ਰੋਜ਼ਾ ਸ਼ਰੀਫ ਦੇ ਖਲੀਫ਼ਾ ਸਈਯਦ ਮੁਹੰਮਦ ਸਾਦਿਕ ਰਜ਼ਾ ਨੇ ਕਿਹਾ ਕਿ ਉਰਸ ’ਚ ਆਏ ਸ਼ਰਧਾਲੂਆਂ ਲਈ ਰਿਹਾਇਸ਼, ਖਾਣ-ਪੀਣ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ

Advertisement

Advertisement
Advertisement
Author Image

Advertisement