ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਰਕਸ਼ੀਲ ਸੁਸਾਇਟੀ ਦਾ ਤਿੰਨ ਰੋਜ਼ਾ ਚੇਤਨਾ ਕੈਂਪ ਸਮਾਪਤ

06:51 AM Jun 11, 2024 IST
ਵਿਗਿਆਨਕ ਚੇਤਨਾ ਕੈਂਪ ਦੌਰਾਨ ਮੁਕਾਬਲਿਆਂ ਦੇ ਜੇਤੂਆਂ ਨਾਲ ਪ੍ਰਬੰਧਕ। -ਫੋਟੋ: ਬੱਲੀ

ਖੇਤਰੀ ਪ੍ਰਤੀਨਿਧ
ਬਰਨਾਲਾ, 10 ਜੂਨ
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਹਿਲਕਦਮੀ ’ਤੇ ਸਥਾਨਕ ਤਰਕਸ਼ੀਲ ਭਵਨ ਵਿੱਚ ਵਿਦਿਆਰਥੀਆਂ ’ਚ ਵਿਗਿਆਨਕ ਚੇਤਨਾ ਪ੍ਰਸਾਰ ਹਿੱਤ ਲੱਗਾ ਤਿੰਨ ਰੋਜ਼ਾ ਕੈਂਪ ਸਮਾਪਤ ਹੋ ਗਿਆ। ਕੈਂਪ ਦੌਰਾਨ ਤਰਕਸ਼ੀਲ ਸੁਸਾਇਟੀ ਦੇ ਸੂਬਾ ਜਥੇਬੰਦਕ ਮੁਖੀ ਰਾਜਿੰਦਰ ਭਦੌੜ ਨੇ ਵਿਦਿਅਰਥੀਆਂ ਨੂੰ ਵਿਗਿਆਨਕ ਸੋਚ ਅਪਣਾਉਣ ਲਈ ਪ੍ਰੇਰਿਆ। ਜਸਵੰਤ ਮੋਹਾਲੀ ਨੇ ਚੰਗੇਰੀ ਜੀਵਨ ਜਾਂਚ ਤੇ ਚਰਚਾ ਕਰਦਿਆਂ ਅਧਿਐਨ ਕਰਨਾ, ਚੰਗਾ ਕਰਨ ਦੀ ਆਦਤ ਪਾਉਣਾ ਤੇ ਜ਼ਿੰਦਗੀ ਦਾ ਕੋਈ ਮਕਸਦ ਮਿਥ ਕੇ ਨਵੇਂ ਰਾਹ ਤਲਾਸ਼ਣ ਨੂੰ ਸਫ਼ਲਤਾ ਵੱਲ ਜਾਂਦਾ ਰਾਹ ਦੱਸਿਆ। ਰਾਜਪਾਲ ਸਿੰਘ ਨੇ ਜੀਵ ਵਿਕਾਸ ਦੀ ਪ੍ਰਕਿਰਿਆ ’ਤੇ ਚਰਚਾ ਕੀਤੀ। ਕੈਂਪ ਦੌਰਾਨ ਡਾ. ਗਗਨਦੀਪ ਸਿੰਘ ਐੱਮ.ਡੀ.ਨੇ ਨਸ਼ਿਆਂ ਦੇ ਜ਼ਿੰਦਗੀ ਤੇ ਸਮਾਜ ’ਤੇ ਪੈ ਰਹੇ ਬੁਰੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਹਰਿੰਦਰ ਕੌਰ ਮੁਹਾਲੀ ਤੇ ਸੁਰਜੀਤ ਟਿੱਬਾ ਦੀ ਅਗਵਾਈ ਵਿੱਚ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਜੋਗਿੰਦਰ ਕੁੱਲੇਵਾਲ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਭਿਆਚਾਰਕ ਪ੍ਰੋਗਰਾਮ ਵਿੱਚ ਵੀ ਕਲਾ ਦਾ ਪ੍ਰਗਟਾਵਾ ਕੀਤਾ। ਅਖੀਰ ’ਚ ਕੁਇਜ਼ ਦੇ ਜੇਤੂ ਵਿਦਿਆਰਥੀਆਂ ਤੇ ਸ਼ਾਮਲ ਹੋਏ ਸਾਰੇ ਵਿਦਿਅਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement

Advertisement
Advertisement