ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਿਸਕਾ ਤੋਂ ਭੱਜੇ ਬਾਘ ਨੇ ਪੰਜ ਜਣਿਆਂ ਨੂੰ ਜ਼ਖ਼ਮੀ ਕੀਤਾ

07:01 AM Aug 19, 2024 IST

ਰੇਵਾੜੀ (ਟਨਸ): ਰਾਜਸਥਾਨ ਦੇ ਸਰਿਸਕਾ ਟਾਈਗਰ ਰਿਜ਼ਰਵ ਤੋਂ ਤਿੰਨ ਦਿਨ ਪਹਿਲਾਂ ਭੱਜਿਆ ਬਾਘ ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੇ ਪਿੰਡ ਝਬੂਆ ਵਿੱਚ ਦਾਖ਼ਲ ਹੋ ਗਿਆ ਹੈ। ਹਰਿਆਣਾ ’ਚ ਦਾਖ਼ਲ ਹੋਣ ਤੋਂ ਪਹਿਲਾਂ ਬਾਘ ਨੇ ਹੱਦ ਨਾਲ ਲੱਗਦੇ ਰਾਜਸਥਾਨ ਦੇ ਦੋ ਪਿੰਡਾਂ ਦੇ ਲੋਕਾਂ ’ਤੇ ਹਮਲਾ ਕਰਕੇ ਪੰਜ ਜਣਿਆਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਬਾਘ ਨੂੰ ਫੜਨ ਲਈ ਲਗਭਗ ਸੱਤ ਟੀਮਾਂ ਬਣਾ ਕੇ ਤਲਾਸ਼ੀ ਮੁਹਿੰਮ ਵਿੱਢੀ ਗਈ ਹੈ। ਦੇਰ ਸ਼ਾਮ ਬਾਘ ਦੇ ਪੈਰਾਂ ਦੇ ਨਿਸ਼ਾਨ ਝਬੂਆ ਦੇ ਜੰਗਲ ਵਿੱਚ ਦੇਖੇ ਗਏ, ਜਿਸ ਕਾਰਨ ਪੁਲੀਸ ਅਤੇ ਟੀਮਾਂ ਨੇ ਸਥਾਨਕ ਲੋਕਾਂ ਨੂੰ ਸੁਚੇਤ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਸਰਿਸਕਾ ਤੋਂ ਭੱਜਿਆ ਬਾਘ ਹਰਿਆਣਾ ’ਚ ਦਾਖ਼ਲ ਹੋਣ ਤੋਂ ਪਹਿਲਾਂ ਪੂਰੀ ਤਰ੍ਹਾਂ ਹਿੰਸਕ ਹੋ ਚੁੱਕਿਆ ਹੈ। ਬਾਘ ਨੇ ਹਰਿਆਣਾ ਦੀ ਹੱਦ ਨਾਲ ਲੱਗਦੇ ਰਾਜਸਥਾਨ ਦੇ ਦੋ ਪਿੰਡਾਂ ਦੇ ਖੇਤਾਂ ਵਿੱਚ ਕੰਮ ਕਰ ਰਹੇ ਕਿਸਾਨਾਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹਤ ਅਤੇ ਬਚਾਅ ਟੀਮ ’ਤੇ ਵੀ ਬਾਘ ਨੇ ਹਮਲਾ ਕੀਤਾ ਹੈ। ਕਿਸ਼ਨਗੜ੍ਹ ਬਾਸ ਦੇ ਵਣ ਅਧਿਕਾਰੀ ਸੀਤਾਰਾਮ ਮੀਣਾ ਨੇ ਲੋਕਾਂ ਨੂੰ ਬਾਹਰ ਨਾ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਬਾਘ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀਆਂ ਹਨ।

Advertisement

Advertisement