ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਆਂ ਪਾਲਿਕਾ ਤੇ ਸੰਵਿਧਾਨ ਨੂੰ ਬਚਾਉਣ ਦਾ ਸਮਾਂ ਆ ਗਿਐ: ਸ਼ੈਲਜਾ

07:45 AM Apr 29, 2024 IST
ਡੱਬਵਾਲੀ ਵਿਚ ਰੋਡ ਸ਼ੋਅ ਦੌਰਾਨ ਖੁੱਲ੍ਹੀ ਜੀਪ ’ਤੇ ਸਵਾਰ ਕੁਮਾਰੀ ਸ਼ੈਲਜਾ ਤੇ ਹੋਰ।

ਇਕਬਾਲ ਸਿੰਘ ਸ਼ਾਂਤ
ਡੱਬਵਾਲੀ, 28 ਅਪਰੈਲ
ਸਿਰਸਾ ਲੋਕ ਸਭਾ ਤੋਂ ਇੰਡੀਆ ਗੱਠਜੋੜ ਦੀ ਉਮੀਦਵਾਰ ਕੁਮਾਰੀ ਸੈਲਜ਼ਾ ਨੇ ਅੱਜ ਡੱਬਵਾਲੀ ਵਿੱਚ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਉਨ੍ਹਾਂ ਗਾਂਧੀ ਚੌਕ ਦੇ ਨੇੜੇ ਚੋਣ ਦਫ਼ਤਰ ਦੇ ਉਦਘਾਟਨ ਮਗਰੋਂ ਭਾਰੀ ਜਨਸਮੂਹ ਨੂੰ ਸੰਬੋਧਨ ਕਰਦੇ ਕਿਹਾ ਕਿ ਲੋਕ ਸਭਾ ਚੋਣ ਸਿਰਫ਼ ਦੇਸ਼ ਦੀ ਸਰਕਾਰ ਚੁਣਨ ਲਈ ਨਹੀਂ, ਸਗੋਂ ਲੋਕਤੰਤਰ ਨੂੰ ਬਚਾਉਣ ਲਈ ਵਿਚਾਰਧਾਰਾ ਦੀ ਵੱਡੀ ਲੜਾਈ ਹੈ।
ਇਸ ਤੋਂ ਪਹਿਲਾਂ ਕੁਮਾਰੀ ਸੈਲਜ਼ਾ ਦੇ ਰੋਡ ਸ਼ੋਅ ਵਿੱਚ ਸੈਂਕੜੇ ਗੱਡੀਆਂ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਡੱਬਵਾਲੀ ਨਾਲ ਉਨ੍ਹਾਂ ਦੇ ਪਰਿਵਾਰ ਦਾ ਪੀੜ੍ਹੀਆਂ ਦਾ ਰਿਸ਼ਤੇ ਦਾ ਹੈ। ਉਨ੍ਹਾਂ ਭਾਜਪਾ ਦੀ ਅਗਨੀਵੀਰ ਸਕੀਮ ਨੂੰ ਨੌਜਵਾਨਾਂ ਲਈ ਘਾਤਕ ਦੱਸਦਿਆ। ਇਸ ਦੌਰਾਨ ਬਟੂਆ ਚੋਰ ਗਿਰੋਹ ਨੇ ਰੱਜ ਕੇ ਜੇਬਾਂ ਕੱਟੀਆਂ। ਕਾਂਗਰਸੀਆਂ ਦੀਆਂ ਜੇਬਾਂ ਵਿੱਚੋਂ ਕਰੀਬ 15 ਬਟੂਏ ਅਤੇ 2-3 ਮੋਬਾਈਲ ਫੋਨ ਕੱਢ ਲਏ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸਿਰਸਾ ਤੋਂ ਕਾਂਗਰਸ ਦੀ ਉਮੀਦਵਾਰ ਅਤੇ ਪਾਰਟੀ ਦੀ ਸਕੱਤਰ ਕੁਮਾਰੀ ਸ਼ੈਲਜਾ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਦਿਆਂ ਕਿਹਾ ਕਿ ਨਿਆਂ ਪਾਲਿਕਾ ਅਤੇ ਸੰਵਿਧਾਨ ਨੂੰ ਬਚਾਉਣ ਦਾ ਸਮਾਂ ਆ ਗਿਆ ਹੈ। ਉਹ ਕਾਂਗਰਸ ਭਵਨ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਸਿਰਸਾ ਪੁੱਜਣ ’ਤੇ ਵੱਖ-ਵੱਖ ਥਾਵਾਂ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਉਹ ਸਿਰਸਾ ਲੋਕ ਸਭਾ ਸੀਟ ਤੋਂ ਚੋਣ ਲੜਨ ਲੜ ਰਹੇ ਹਨ। ਸਿਰਸਾ ਦੇ ਲੋਕਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਪਿਆਰ ਅਤੇ ਆਸ਼ੀਰਵਾਦ ਦਿੱਤਾ ਹੈ ਅਤੇ ਹੁਣ ਫਿਰ ਉਹ ਲੋਕ ਆਸ਼ੀਰਵਾਦ ਦੇ ਕੇ ਇਸ ਹਲਕੇ ਤੋਂ ਜਿਤਾਉਣ ਦਾ ਕੰਮ ਕਰਨਗੇ। ਪੱਤਰਕਾਰਾਂ ਦੇ ਸਵਾਲਾਂ ਦਾ ਜੁਆਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਕੋਈ ਵਿਅਕਤੀਗਤ ਲੜਾਈ ਨਹੀਂ ਹੈ। ਇਹ ਨਿਆਂ ਪਾਲਿਕਾ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੜਾਈ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਕੋਲ ਕੋਈ ਮੁੱਦਾ ਨਹੀਂ ਹੈ ਇਸ ਲਈ ਪ੍ਰਧਾਨ ਮੰਤਰੀ ਚੋਣ ਜ਼ਾਬਤੇ ਨੂੰ ਛਿੱਕੇ ਟੰਗ ਕੇ ਰੋਜ਼ ਨਵੇਂ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਮਹਿੰਗਾਈ ਅਤੇ ਬੇਰੁਜ਼ਗਾਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅੱਜ ਮਹਿੰਗਾਈ ਅਤੇ ਬੇਰੁਜ਼ਗਾਰੀ ਸਭ ਤੋਂ ਵੱਡੇ ਮੁੱਦੇ ਹਨ ਪਰ ਭਾਜਪਾ ਇਸ ਕੌੜੀ ਸੱਚਾਈ ਤੋਂ ਪਾਸਾ ਵੱਟ ਰਹੀ ਹੈ। ਭਾਜਪਾ ਦੇ ਸਾਰੇ ਨੇਤਾ ਸਿਰਫ ਪ੍ਰਧਾਨ ਮੰਤਰੀ ਦਾ ਗੁਣਗਾਣ ਕਰਨ ਤੇ ਝੂਠ ਬੋਲਣ ’ਤੇ ਲੱਗੇ ਹੋਏ ਹਨ। ਦੇਸ਼ ਦੇ ਲੋਕਾਂ ਨੂੰ ਭਾਜਪਾ ਦੀ ਦੀਆਂ ਨੀਤੀਆਂ ਦਾ ਪਤਾ ਲੱਗ ਚੁੱਕਾ ਹੈ ਤੇ ਹੁਣ ਲੋਕ ਇਸ ਸਰਕਾਰ ਨੂੰ ਸੱਤਾ ਤੋਂ ਬਾਹਰ ਕਰਨ ਲਈ ਤਿਆਰ ਬੈਠੇ ਹਨ।

Advertisement

Advertisement
Advertisement