ਅਟਾਰੀ-ਵਾਹਗਾ ਸਰਹੱਦ ’ਤੇ ਰੀਟਰੀਟ ਸੈਰੇਮਨੀ ਦਾ ਸਮਾਂ ਬਦਲਿਆ
08:11 AM May 17, 2024 IST
Advertisement
ਪੱਤਰ ਪ੍ਰੇਰਕ
ਅਟਾਰੀ, 16 ਮਈ
ਭਾਰਤ-ਪਾਕਿਸਤਾਨ ਦੀ ਸਰਹੱਦ ਅਟਾਰੀ-ਵਾਹਗਾ ’ਤੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਦਰਮਿਆਨ ਰੋਜ਼ਾਨਾ ਸ਼ਾਮ ਸਮੇਂ ਹੁੰਦੀ ਝੰਡਾ ਉਤਾਰਨ ਦੀ ਰਸਮ ਪਰੇਡ (ਰੀਟਰੀਟ ਸੈਰੇਮਨੀ) ਦਾ ਸਮਾਂ ਅੱਜ ਤੋਂ ਸ਼ਾਮ 6 ਵਜੇ ਹੋ ਗਿਆ ਹੈ। ਮੌਸਮ ਬਦਲਣ ਤੇ ਗਰਮੀ ਵਧਣ ਦੇ ਮੱਦੇਨਜ਼ਰ ਸੀਮਾ ਸੁਰੱਖਿਆ ਬਲ ਅਤੇ ਪਾਕਿਸਤਾਨ ਰੇਂਜਰਜ਼ ਵੱਲੋਂ ਦੋਵਾਂ ਮੁਲਕਾਂ ਦੀ ਸਾਂਝੀ ਚੌਕੀ ਅਟਾਰੀ-ਵਾਹਗਾ ਸਰਹੱਦ ਦੀ ਜ਼ੀਰੋ ਲਾਈਨ ’ਤੇ ਮੀਟਿੰਗ ਕੀਤੀ ਗਈ ਜਿਸ ਵਿਚ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਨੇ ਸਹਿਮਤੀ ਪ੍ਰਗਟ ਕਰਦਿਆਂ ਫੈਸਲਾ ਕੀਤਾ ਕਿ 16 ਮਈ ਤੋਂ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਰੀਟਰੀਟ ਪਰੇਡ ਕਰਨ ਤੋਂ ਬਾਅਦ ਸ਼ਾਮ 6 ਵਜੇ ਕੌਮੀ ਝੰਡੇ ਉਤਾਰਨ ਦੀ ਰਸਮ ਅਦਾ ਕਰਨਗੀਆਂ।
Advertisement
Advertisement
Advertisement