ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਿੱਪਰ ਚਾਲਕ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰੀ

07:26 AM Oct 08, 2024 IST

ਪੱਤਰ ਪ੍ਰੇਰਕ
ਜਲੰਧਰ, 7 ਅਕਤੂਬਰ
ਰਾਮਾ ਮੰਡੀ ਨੇੜੇ ਇੱਕ ਟਿੱਪਰ ਨਾਲ ਤਿੰਨ ਵਾਹਨਾਂ ਦੀ ਟੱਕਰ ਹੋ ਗਈ। ਜਾਣਕਾਰੀ ਅਨੁਸਾਰ ਟਿੱਪਰ ਰਾਮਾ ਮੰਡੀ ਪੁਲ ਤੋਂ ਹੁਸ਼ਿਆਰਪੁਰ ਵੱਲ ਆ ਰਿਹਾ ਸੀ ਕਿ ਪੁਲ ਤੋਂ ਹੇਠਾਂ ਉਤਰਦੇ ਸਮੇਂ ਟਿੱਪਰ ਪਹਿਲਾਂ ਆਟੋ ਰਿਕਸ਼ਾ ਨਾਲ ਜਾ ਟਕਰਾਇਆ ਅਤੇ ਫਿਰ ਈ-ਰਿਕਸ਼ਾ ਨਾਲ ਜਾ ਟਕਰਾਇਆ। ਇਸ ਮਗਰੋਂ ਇਹ ਟਿੱਪਰ ਮੋਟਰਸਾਈਕਲ ਸਵਾਰ ਨੂੰ ਲਪੇਟ ’ਚ ਲੈ ਕੇ ਘੜੀਸ ਕੇ ਲੈ ਗਿਆ। ਇਸ ਹਾਦਸੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਤੋਂ ਬਚਾਅ ਰਿਹਾ। ਲੋਕਾਂ ਨੇ ਦੱਸਿਆ ਕਿ ਹਾਦਸੇ ਮਗਰੋਂ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਵਾਹਨਾਂ ਦਾ ਨੁਕਸਾਨ ਹੋਇਆ ਹੈ। ਈ-ਰਿਕਸ਼ਾ ਚਾਲਕ ਸੁਭਾਸ਼ ਨੇ ਦੱਸਿਆ ਕਿ ਉਹ ਦੋ ਬੱਚਿਆਂ ਨੂੰ ਲੈ ਕੇ ਜਾ ਰਿਹਾ ਸੀ। ਟਿੱਪਰ ਨਾਲ ਟਕਰਾਉਣ ਕਾਰਨ ਉਸ ਦਾ ਈ-ਰਿਕਸ਼ਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਬਲਵੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ 7.50 ਵਜੇ ਵਾਪਰਿਆ। ਉਸ ਨੇ ਦੱਸਿਆ ਕਿ ਟਿੱਪਰ ਨਾਲ ਟਕਰਾਉਣ ਤੋਂ ਬਾਅਦ ਮੋਟਰਸਾਈਕਲ ਦਾ ਅਗਲਾ ਟਾਇਰ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਉਸ ਨੇ ਦੱਸਿਆ ਕਿ ਇਹ ਹਾਦਸੇ ’ਚ ਉਸ ਦਾ ਬਚਾਅ ਹੋ ਗਿਆ।
ਦਕੋਹਾ ਚੌਕੀ ਦੇ ਏਐੱਸਆਈ ਸੋਮਨਾਥ, ਏਐੱਸਆਈ ਗਿਆਨਚੰਦ, ਜ਼ੈਬਰਾ ਬੀਐੱਸਐੱਸ ਫੋਰਸ ਦੀ ਟੀਮ ਅਤੇ ਪੀਸੀਆਰ ਟੀਮ ਮੌਕੇ ’ਤੇ ਪਹੁੰਚ ਗਈ। ਪੁਲੀਸ ਨੇ ਟਿੱਪਰ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਆਟੋ ਰਿਕਸ਼ਾ ਚਾਲਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਾਹਨਾਂ ਦਾ ਮੁਆਵਜ਼ਾ ਦਿੱਤਾ ਜਾਵੇ। ਪੁਲੀਸ ਟਿੱਪਰ ਦੇ ਨੰਬਰ ਦੀ ਜਾਂਚ ਕਰ ਰਹੀ ਹੈ। ਟਿੱਪਰ ’ਤੇ ਨੰਬਰ ਵੀ ਪੂਰੀ ਤਰ੍ਹਾਂ ਨਹੀਂ ਲਿਖਿਆ ਹੋਇਆ ਸੀ।

Advertisement

Advertisement