For the best experience, open
https://m.punjabitribuneonline.com
on your mobile browser.
Advertisement

ਅੱਗ ਲੱਗਣ ਕਾਰਨ ਟਾਵਰ ਸੜਿਆ

06:13 AM Sep 17, 2024 IST
ਅੱਗ ਲੱਗਣ ਕਾਰਨ ਟਾਵਰ ਸੜਿਆ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 16 ਸਤੰਬਰ
ਪ੍ਰਤਾਪ ਚੌਕ ਨਜ਼ਦੀਕ ਸਥਿਤ ਇੱਕ ਬਿਲਡਿੰਗ ਦੇ ਉੱਪਰ ਲੱਗੇ ਮੋਬਾਈਲ ਟਾਵਰ ’ਚ ਸੋਮਵਾਰ ਦੁਪਹਿਰ ਸਮੇਂ ਅਚਾਨਕ ਅੱਗ ਲੱਗ ਗਈ ਜਿਸਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਨੇ ਛੱਤ ’ਤੇ ਜਾ ਕੇ ਪਾਣੀ ਪਾ ਕੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਕਾਮਯਾਬ ਨਹੀਂ ਹੋ ਸਕੇ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪਹੁੰਚ ਗਈ ਜਿਸ ਨੇ ਕਰੀਬ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਾਣਕਾਰੀ ਮੁਤਾਬਕ ਪ੍ਰਤਾਪ ਚੌਕ ਵਿੱਚ ਇੱਕ ਇਮਾਰਤ ਉੱਪਰ ਮੋਬਾਈਲ ਕੰਪਨੀ ਦਾ ਟਾਵਰ ਲੱਗਾ ਹੋਇਆ ਹੈ। ਜਿਸ ਇਮਾਰਤ ਵਿੱਚ ਟਾਵਰ ਲੱਗਾ ਹੋਇਆ ਸੀ, ਉਸ ਦੇ ਮਾਲਕ ਰਵੀ ਅਨੁਸਾਰ ਉਸ ਨੇ ਅੱਗ ਲੱਗਣ ਤੋਂ ਬਾਅਦ ਤੁਰੰਤ ਫਾਇਰ ਵਿਭਾਗ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਇਆ। ਉਸ ਅਨੁਸਾਰ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਉਸ ਨੇ ਦੱਸਿਆ ਕਿ ਅੱਗ ਨਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਟਾਵਰ ਅਤੇ ਉਸ ਦੀ ਇਮਾਰਤ ਦਾ ਸਾਮਾਨ ਨੁਕਸਾਨਿਆ ਗਿਆ।

Advertisement

Advertisement
Advertisement
Author Image

sanam grng

View all posts

Advertisement