ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਤੱਲ੍ਹਣ ਦੇ ਗੁਰੂ ਘਰ ਵਿੱਚ ਹੁਣ ਨਹੀਂ ਚੜ੍ਹਨਗੇ ਖਿਡੌਣਾ ‘ਜਹਾਜ਼’

06:37 AM Aug 17, 2023 IST

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਵਿੱਚ ਜਹਾਜ਼ ਚੜ੍ਹਾਉਣ ’ਤੇ ਰੋਕ ਲਾਉਣ ਦੇ ਐਲਾਨ ਨਾਲ ਹੀ ਦੋਆਬੇ ਦੇ ਚਰਚਿਤ ਪਿੰਡ ਤੱਲ੍ਹਣ ਦੇ ਗੁਰਦੁਆਰਾ ਸ਼ਹੀਦਾਂ ਸੰਤਨਿਹਾਲ ਸਿੰਘ ਵਿਖੇ ਜਹਾਜ਼ ਚੜ੍ਹਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰੋਜ਼ਾਨਾ ਹੀ ਦਰਜਨਾਂ ਖਿਡੌਣੇ ਜਹਾਜ਼ ਚੜ੍ਹਾਉਂਦੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਜਹਾਜ਼ ਚੜ੍ਹਾਉਣ ਨਾਲ ਉਨ੍ਹਾਂ ਦੀ ਵਿਦੇਸ਼ ਜਾਣ ਦੀ ਸੁੱਖ ਪੂਰੀ ਹੋ ਜਾਂਦੀ ਹੈ। ਗੁਰਦੁਆਰੇ ਦੇ ਮੈਨੇਜਰ ਬਲਜੀਤ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।

Advertisement

Advertisement