ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਲਈ ਸ਼ਹਾਦਤ ਦੇਣ ਦੀ ਰਵਾਇਤ ਕਾਂਗਰਸ ਦੀ ਹੈ, ਭਾਜਪਾ ਦੀ ਨਹੀਂ: ਤਿਵਾੜੀ

06:36 AM May 17, 2024 IST
ਸੈਕਟਰ-48 ਦੀ ਮੋਟਰ ਮਾਰਕੀਟ ਵਿੱਚ ਚੋਣ ਪ੍ਰਚਾਰ ਕਰਦੇ ਹੋਏ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ। -ਫੋਟੋ: ਰਵੀ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਮਈ
ਚੰਡੀਗੜ੍ਹ ਸੰਸਦੀ ਹਲਕੇ ਤੋਂ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਸਿਰਫ਼ ਜੁਮਲੇਬਾਜ਼ੀ ਨਾਲ ਰਾਸ਼ਟਰਵਾਦ ਦੀ ਗੱਲ ਕਰਦੀ ਹੈ, ਜਿਸ ਦੇ ਉਲਟ ਕਾਂਗਰਸ ਅਤੇ ਇਸ ਦੇ ਆਗੂਆਂ ਦੀ ਦੇਸ਼ ਲਈ ਸ਼ਹੀਦੀਆਂ ਦੇਣ ਦੀ ਰਵਾਇਤ ਤੇ ਇਤਿਹਾਸ ਰਿਹਾ ਹੈ।
ਸ੍ਰੀ ਤਿਵਾੜੀ ਨੇ ਕਿਹਾ ਕਿ ਭਾਜਪਾ ਦੇ ਰਾਜ ਦੌਰਾਨ ਅਸਲ ਵਿੱਚ ਦੇਸ਼ ਕਮਜ਼ੋਰ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਚੀਨ ਵੱਲੋਂ ਭਾਰਤ ਦੀ ਜ਼ਮੀਨ ’ਤੇ ਕੀਤੇ ਗਏ ਕਬਜ਼ੇ ਅਤੇ ਭਾਜਪਾ ਲੀਡਰਸ਼ਿਪ ਵੱਲੋਂ ਧਾਰੀ ਕਾਇਰਤਾ ਭਰੀ ਚੁੱਪ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸ਼ਾਸਨ ਦੌਰਾਨ ਸਾਬਕਾ ਪ੍ਰਧਾਨ ਮੰਤਰਰੀ ਮਰਹੂਮ ਇੰਦਰਾ ਗਾਂਧੀ ਦੀ ਅਗਵਾਈ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ ਵਿੱਚ ਵੰਡ ਕੇ ਇੱਕ ਨਵਾਂ ਦੇਸ਼ ਬੰਗਲਾਦੇਸ਼ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸ੍ਰੀਮਤੀ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਸੁਰੱਖਿਅਤ ਦੂਰੀ ਤੋਂ ਭਾਰਤ ਮਾਤਾ ਦੀ ਜੈ ਵਰਗੇ ਨਾਅਰੇ ਲਗਾਉਣੇ ਅਤੇ ਅਸਲ ਵਿੱਚ ਅਜਿਹਾ ਕਰਨਾ ਦੋ ਵੱਖ-ਵੱਖ ਗੱਲਾਂ ਹਨ। ਤਿਵਾੜੀ ਨੇ ਕਿਹਾ ਕਿ 4 ਜੂਨ ਤੋਂ ਬਾਅਦ ‘ਇੰਡੀਆ’ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਆਉਣ ’ਤੇ ਗਰੀਬ ਪਰਿਵਾਰਾਂ ਨੂੰ ਦਿੱਤਾ ਜਾਣ ਵਾਲਾ ਮੁਫ਼ਤ ਰਾਸ਼ਨ ਦੁੱਗਣਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਗਰੀਬ ਪਰਿਵਾਰ ਦੀ ਸਭ ਤੋਂ ਵੱਡੀ ਔਰਤ ਨੂੰ ਹਰੇਕ ਮਹੀਨੇ 8500 ਰੁਪਏ ਸਿੱਧੇ ਬੈਂਕ ਖਾਤੇ ਵਿੱਚ ਪਾਏ ਜਾਣਗੇ।
ਇਸੇ ਦੌਰਾਨ ਸ੍ਰੀ ਤਿਵਾੜੀ ਨੇ ਸੈਕਟਰ 40 ਸੀ ਤੇ ਡੀ ਵਿੱਚ ਆਪਣੀ ਪੈਦਲ ਯਾਤਰਾ ਦੌਰਾਨ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ। ਇੱਥੇ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਜਾਣੀਆਂ ਅਤੇ ਜਲਦੀ ਹੀ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਸੈਕਟਰ 47 ਡੀ ਵਿੱਚ ਕੌਂਸਲਰ ਜਸਬੀਰ ਸਿੰਘ ਲਾਡੀ ਵੱਲੋਂ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਦੇ ਵਿਚਾਰ ਜਾਣੇ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਆਉਣ ’ਤੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ।

Advertisement

Advertisement